Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਖੰਨਾ ਹਾਈਵੇਅ ‘ਤੇ ਪੀਆਰਟੀਸੀ ਬੱਸ ਨਾਲ ਟਰਾਲੇ ਦੀ ਟੱਕਰ, 25 ਯਾਤਰੀ ਜ਼ਖਮੀ

Breaking News – ਅੱਜ ਸਵੇਰੇ ਖੰਨਾ ਨੈਸ਼ਨਲ ਹਾਈਵੇਅ ‘ਤੇ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਪੀਆਰਟੀਸੀ ਦੀ ਬੱਸ ਗਲਤ ਦਿਸ਼ਾ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਵਿੱਚ ਲਗਭਗ 25 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਔਰਤਾਂ ਸਨ। ਸਾਰੇ ਜ਼ਖਮੀਆਂ ਨੂੰ ਖੰਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Breaking News – ਅੱਜ ਸਵੇਰੇ ਖੰਨਾ ਨੈਸ਼ਨਲ ਹਾਈਵੇਅ ‘ਤੇ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਪੀਆਰਟੀਸੀ ਦੀ ਬੱਸ ਗਲਤ ਦਿਸ਼ਾ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਹਾਦਸੇ ਵਿੱਚ ਲਗਭਗ 25 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਔਰਤਾਂ ਸਨ। ਸਾਰੇ ਜ਼ਖਮੀਆਂ ਨੂੰ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੱਸ ਡਰਾਈਵਰ ਦਲਜੀਤ ਸਿੰਘ ਅਤੇ ਕੰਡਕਟਰ ਹਰਸਿਮਰਨ ਸਿੰਘ ਵੀ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਕੁੱਲ 40 ਦੇ ਕਰੀਬ ਯਾਤਰੀ ਸਵਾਰ ਸਨ। ਇਹ ਹਾਦਸਾ ਖੰਨਾ ਤੋਂ ਕੁਝ ਦੂਰੀ ‘ਤੇ ਵਾਪਰਿਆ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਡਰਾਈਵਰ ਦੀ ਗਲਤੀ ਕਾਰਨ ਹੋਇਆ। ਯਾਤਰੀਆਂ ਨੇ ਬੱਸ ਨੂੰ ਕਾਬੂ ਵਿੱਚ ਰੱਖ ਕੇ ਆਪਣੀ ਜਾਨ ਬਚਾਈ, ਨਹੀਂ ਤਾਂ ਨੁਕਸਾਨ ਬਹੁਤ ਜ਼ਿਆਦਾ ਹੋ ਸਕਦਾ ਸੀ।

ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News