ਸ਼੍ਰੀ ਅਨੰਦਪੁਰ ਸਾਹਿਬ: ਦਿਨ ਦਿਹਾੜੇ ਗੋਲੀਬਾਰੀ, ਆਮ ਆਦਮੀ ਪਾਰਟੀ ਨਾਲ ਸੰਬੰਧਿਤ ਰਾਜਨੀਤੀ ਵਿਅਕਤੀ ਨਿਤਿਨ ਨੰਦਾ ਗੋਲੀਆਂ ਦਾ ਸ਼ਿਕਾਰ
Punjab News: ਸ੍ਰੀ ਆਨੰਦਪੁਰ ਸਾਹਿਬ ਦੇ ਨੇੜੇ ਪਿੰਡ ਅਗੰਮਪੁਰ ਵਿੱਚ ਅੱਜ ਦਿਨ ਦਿਹਾੜੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਨਾਲ ਜੁੜੇ ਇੱਕ ਸਿਆਸਤਦਾਨ ਅਤੇ ਕਾਰੋਬਾਰੀ ਨਿਤਿਨ ਨੰਦਾ ‘ਤੇ ਦੋ ਗੋਲੀਆਂ ਚਲਾਈਆਂ ਗਈਆਂ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਇੱਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਵਾਪਰੀ ਜਦੋਂ ਉਹ ਰੋਟੀ ਖਾ ਰਹੇ ਸਨ। ਨਿਤਿਨ ਨੰਦਾ ਨੂੰ ਤੁਰੰਤ ਸ੍ਰੀ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕੀਤੀ। ਡਾਕਟਰਾਂ ਅਨੁਸਾਰ, ਸਿਰ ਵਿੱਚ ਗੋਲੀ ਲੱਗੀ ਹੋਈ ਸੀ, ਜਿਸ ਕਾਰਨ ਉਨ੍ਹਾਂ ਨੂੰ ਜਲਦੀ ਹੀ ਪੀਜੀਆਈ ਰੈਫਰ ਕਰ ਦਿੱਤਾ ਗਿਆ।
ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਹ ਘਟਨਾ ਆਪਸੀ ਦੁਸ਼ਮਣੀ ਕਾਰਨ ਵਾਪਰੀ ਹੈ ਜਾਂ ਕਿਸੇ ਹੋਰ ਮਾਮਲੇ ਕਾਰਨ।
ਜਾਣਕਾਰੀ ਅਨੁਸਾਰ, ਨਿਤਿਨ ਨੰਦਾ ਪਹਿਲਾਂ ਆਨੰਦਪੁਰ ਸਾਹਿਬ ਹਲਕੇ ਤੋਂ ਸ਼ਿਵ ਸੈਨਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਇਸ ਵੇਲੇ ਉਹ ਆਮ ਆਦਮੀ ਪਾਰਟੀ ਜ਼ਿਲ੍ਹਾ ਰੋਪੜ ਦੇ ਉਪ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।
ਪੁਲਿਸ ਨੇ ਮੌਕੇ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।