Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਫਰੀਦਕੋਟ ‘ਚ ਵੱਡੀ ਕਾਰਵਾਈ — ਪੰਜਾਬ ਪੁਲਿਸ ਵੱਲੋਂ 16 ਕੁਇੰਟਲ ਤੋਂ ਵੱਧ ਨਸ਼ੀਲਾ ਸਮਾਨ ਨਸ਼ਟ

Latest News: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਅੱਜ ਫਰੀਦਕੋਟ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ। ਡੀਆਈਜੀ ਫਰੀਦਕੋਟ ਰੇਂਜ ਸ਼੍ਰੀਮਤੀ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਇਹ ਸਾਰਾ ਆਪ੍ਰੇਸ਼ਨ ਜ਼ਿਲ੍ਹਾ ਪੱਧਰੀ ਅਤੇ ਉੱਚ ਪੱਧਰੀ ਡਰੱਗ ਨਿਪਟਾਰੇ ਕਮੇਟੀ ਦੀ ਮੌਜੂਦਗੀ ਵਿੱਚ […]
ਲੇਖਕ : ਪ੍ਰਕਾਸ਼ਿਤ: 

Latest News: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਅੱਜ ਫਰੀਦਕੋਟ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ।

ਡੀਆਈਜੀ ਫਰੀਦਕੋਟ ਰੇਂਜ ਸ਼੍ਰੀਮਤੀ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਇਹ ਸਾਰਾ ਆਪ੍ਰੇਸ਼ਨ ਜ਼ਿਲ੍ਹਾ ਪੱਧਰੀ ਅਤੇ ਉੱਚ ਪੱਧਰੀ ਡਰੱਗ ਨਿਪਟਾਰੇ ਕਮੇਟੀ ਦੀ ਮੌਜੂਦਗੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ।

ਨਸ਼ਟ ਕੀਤੇ ਗਏ ਨਸ਼ਿਆਂ ਦੇ ਵੇਰਵਾ:

  • ਹੈਰੋਇਨ: 3 ਕਿਲੋ 171 ਗ੍ਰਾਮ
  • ਪਫ ਪਾਊਡਰ: 16 ਕੁਇੰਟਲ 88 ਕਿਲੋ 850 ਗ੍ਰਾਮ
  • ਨਸ਼ੀਲੀਆਂ ਗੋਲੀਆਂ: 1,28,610
  • ਨਸ਼ੀਲੇ ਕੈਪਸੂਲ: 632
  • ਨਸ਼ੀਲੇ ਪਦਾਰਥਾਂ ਦੇ ਟੀਕੇ: 9,770
  • ਨਸ਼ੀਲੇ ਪਦਾਰਥ ਪਾਊਡਰ: 10 ਗ੍ਰਾਮ

ਡੀਆਈਜੀ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਇਹ ਸਾਰੇ ਨਸ਼ੇ ਐਨਡੀਪੀਐਸ ਐਕਟ ਦੇ ਅਧੀਨ ਹਨ, ਜਿਨ੍ਹਾਂ ਨੂੰ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਨਸ਼ਟ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਸਫਲਤਾਪੂਰਵਕ ਅੱਗੇ ਵਧ ਰਹੀ ਹੈ ਅਤੇ ਫਰੀਦਕੋਟ ਪੁਲਿਸ ਇਸ ਯਤਨ ਦੀ ਅਗਵਾਈ ਕਰ ਰਹੀ ਹੈ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਜਾਂ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕਰੋ।

ਇਹ ਸਾਰੇ ਨਸ਼ੇ ਮੋਗਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਦਰਜ ਮਾਮਲਿਆਂ ਨਾਲ ਸਬੰਧਤ ਸਨ।

ਡੀਆਈਜੀ ਦਾ ਬਿਆਨ: “ਅਸੀਂ ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਢਿੱਲ ਨਹੀਂ ਛੱਡਾਂਗੇ। ਇਹ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਮਾਜ ਦੀ ਵੀ ਜ਼ਿੰਮੇਵਾਰੀ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਾਂਝੇ ਯਤਨ ਕਰਨ।” — ਨੀਲਾਂਬਰੀ ਜਗਦਲੇ, ਡੀਆਈਜੀ ਫਰੀਦਕੋਟ ਰੇਂਜ ਦੀ ਸਿਰਜਣਾ ਲਈ ਮਿਲਕੇ ਯਤਨ ਕੀਤੇ ਜਾਣ।” — ਨੀਲਾਂਬਰੀ ਜਗਦਲੇ, ਡੀ.ਆਈ.ਜੀ. ਫਰੀਦਕੋਟ ਰੇਂਜ

Read Latest News and Breaking News at Daily Post TV, Browse for more News

Ad
Ad

Punjab District News