Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 29 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ […]
ਲੇਖਕ : ਪ੍ਰਕਾਸ਼ਿਤ: 
‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 29 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 1.8 ਕਿਲੋ ਅਫੀਮ, 31 ਕਿਲੋ ਭੁੱਕੀ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 355 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News