Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਅਕਤੂਬਰ: ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ […]
ਲੇਖਕ : ਪ੍ਰਕਾਸ਼ਿਤ: 
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਅਕਤੂਬਰ: ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।

ਵਿੱਤ ਮੰਤਰੀ ਵੱਲੋਂ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਮਾਸਟਰ ਕੇਡਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਸ਼ਾਮਲ ਹਨ, ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨਾਂ ਵੱਲੋਂ ਤਨਖਾਹ, ਤਰੱਕੀ ਅਤੇ ਛੁੱਟੀਆਂ ਦੀਆਂ ਸਹੂਲਤਾ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ ਕਰਨ ਵਿੱਚ ਤੇਜੀ ਲਿਆਉਣ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਆਗੂਆਂ ਨਾਲ ਨਿਯਮਤ ਮੀਟਿੰਗਾਂ ਕਰਨ।

ਵਿੱਤ ਮੰਤਰੀ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਇਜ਼ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਨਿਰਪੱਖਤਾ, ਸਤਿਕਾਰ ਅਤੇ ਜਵਾਬਦੇਹੀ ‘ਤੇ ਅਧਾਰਤ ਕੰਮਕਾਜ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ‘ਤੇ ਕਾਇਮ ਹੈ।

ਮੀਟਿੰਗਾਂ ਵਿੱਚ ਮੌਜੂਦ ਯੂਨੀਅਨ ਆਗੂਆਂ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਭੱਠਲ ਅਤੇ ਅਨਿਰੁਧ ਮੋਦਗੁਲ, ਮਾਸਟਰ ਕੇਡਰ ਯੂਨੀਅਨ ਤੋਂ ਬਲਜਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਸਬਰਵਾਲ ਅਤੇ ਅਮਰਬੀਰ ਸਿੰਘ; ਐਲੀਮੈਂਟਰੀ ਟੀਚਰਜ਼ ਯੂਨੀਅਨ ਤੋਂ ਹਰਜਿੰਦਰਪਾਲ ਸਿੰਘ ਪੰਨੂ, ਸਤਬੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੁਹਾਲੀ ਅਤੇ ਗੁਰਿੰਦਰ ਸਿੰਘ ਘੁੱਲੇਵਾਲੀ; ਮੁੜ੍ਹ ਬਹਿਲ ਕੱਚੇ ਆਧਿਆੁਪਕ ਯੂਨੀਅਨ ਤੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ; ਅਤੇ ਪੰਜਾਬ ਪੁਲਿਸ ਕਰੋਨਾ ਵਾਰੀਅਰਜ਼ ਯੂਨੀਅਨ ਤੋਂ ਅਮਰਜੀਤ ਸਿੰਘ, ਗੁਰਬਾਜ ਸਿੰਘ, ਪਵਨਬੀਰ ਸਿੰਘ ਅਤੇ ਜਗਰੂਪ ਸਿੰਘ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad

Punjab District News