Banner
Banner

ਸ੍ਰੀ ਅਨੰਦਪੁਰ ਸਾਹਿਬ ਗੋਲੀ ਕਾਂਡ ‘ਚ ਸਾਬਕਾ DSP ਦਿਲਸ਼ੇਰ ਸਿੰਘ ਗ੍ਰਿਫਤਾਰ

ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਚਲੀਆਂ ਗੋਲੀਆਂ ਦੇ ਮਾਮਲੇ ਵਿੱਚ ਅੱਜ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਡੀਐਸਪੀ ਦਿਲਸ਼ੇਰ ਸਿੰਘ ਰਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਐਸਐਸਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਐਸਐਸਪੀ ਨੇ ਦੱਸਿਆ ਕਿ ਦਿਲਸ਼ੇਰ ਸਿੰਘ ਰਾਣਾ ਅੱਜ ਅਦਾਲਤ ਕੋਲ ਆਤਮ ਸਮਰਪਣ ਕਰਨ ਲਈ […]
Amritpal Singh
By : Updated On: 30 Oct 2025 16:57:PM
ਸ੍ਰੀ ਅਨੰਦਪੁਰ ਸਾਹਿਬ ਗੋਲੀ ਕਾਂਡ ‘ਚ ਸਾਬਕਾ DSP ਦਿਲਸ਼ੇਰ ਸਿੰਘ ਗ੍ਰਿਫਤਾਰ

ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਚਲੀਆਂ ਗੋਲੀਆਂ ਦੇ ਮਾਮਲੇ ਵਿੱਚ ਅੱਜ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਡੀਐਸਪੀ ਦਿਲਸ਼ੇਰ ਸਿੰਘ ਰਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਐਸਐਸਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਐਸਐਸਪੀ ਨੇ ਦੱਸਿਆ ਕਿ ਦਿਲਸ਼ੇਰ ਸਿੰਘ ਰਾਣਾ ਅੱਜ ਅਦਾਲਤ ਕੋਲ ਆਤਮ ਸਮਰਪਣ ਕਰਨ ਲਈ ਜਾ ਰਿਹਾ ਸੀ, ਪਰ ਪੁਲਿਸ ਨੂੰ ਇਸਦੀ ਜਾਣਕਾਰੀ ਮਿਲਣ ਤੇ ਉਸਨੂੰ ਰਸਤੇ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ ਚਾਰ ਵਿਅਕਤੀਆਂ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਤਿੰਨਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਤੇਜ਼ ਕੀਤੀ ਜਾ ਰਹੀ ਹੈ।



ਐਸਐਸਪੀ ਗੁਲਨੀਤ ਖੁਰਾਣਾ ਨੇ ਹੋਰ ਦੱਸਿਆ ਕਿ ਇਸ ਘਟਨਾ ਦੌਰਾਨ ਵਰਤੇ ਗਏ ਪਿਸਤੌਲ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ, ਅਤੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਤੇਜ਼ ਗਤੀ ਨਾਲ ਜਾਰੀ ਹੈ। ਉਹਨਾਂ ਕਿਹਾ ਕਿ ਕਾਨੂੰਨ ਆਪਣੇ ਤਰੀਕੇ ਨਾਲ ਕੰਮ ਕਰ ਰਿਹਾ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਸਥਿਤੀ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਐਸਪੀ ਗੁਰਦੀਪ ਸਿੰਘ ਗੋਸਲ, ਡੀਐਸਪੀ ਜਸ਼ਨਦੀਪ ਸਿੰਘ, ਥਾਣਾ ਮੁਖੀ ਦਾਨਿਸ਼ਵੀਰ ਸਿੰਘ ਅਤੇ ਚੌਂਕੀ ਇੰਚਾਰਜ ਜਸਮੇਰ ਸਿੰਘ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad