ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਾਂਦੀ ਦਾ ਸਿੱਕਾ ਲਾਂਚ

350th Martyrdom Anniversary of Guru Tegh Bahadur Sahib Ji; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਲਾਂਚ ਕੀਤਾ ਗਿਆ। ‌ਸਿੱਕਾ ਲਾਂਚ ਕਰਨ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ […]
Jaspreet Singh
By : Updated On: 31 Oct 2025 16:41:PM
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਾਂਦੀ ਦਾ ਸਿੱਕਾ ਲਾਂਚ

350th Martyrdom Anniversary of Guru Tegh Bahadur Sahib Ji; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਲਾਂਚ ਕੀਤਾ ਗਿਆ। ‌ਸਿੱਕਾ ਲਾਂਚ ਕਰਨ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਿੱਕਾ ਐਮ ਐਮ ਟੀ ਸੀ ਸਰਕਾਰੀ ਕੰਪਨੀ ਨੇ ਤਿਆਰ ਕਰਵਾਇਆ ਹੈ ਜੋ ਬਜ਼ਾਰ ਵਿਚ, ਮਾਲਜ਼ ਵਿਚ ਤੇ ਅਨੇਕਾਂ ਥਾਵਾਂ ’ਤੇ ਸੰਗਤਾਂ ਲਈ ਉਪਲਬਧ ਹੋਵੇਗਾ।

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਆਪਣੇ ਧਾਰਮਿਕ ਸਟਾਲਾਂ ’ਤੇ ਵੀ ਇਹ ਸਿੱਕਾ ਰੱਖਿਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਇਸ ਇਤਿਹਾਸਕ ਦਿਹਾੜੇ ਦੀ ਯਾਦਗਾਰ ਵਜੋਂ ਇਹ ਸਿੱਕਾ ਖਰੀਦ ਕੇ ਆਪਣੇ ਕੋਲ ਰੱਖ ਸਕਣ। ਉਹਨਾਂ ਦੱਸਿਆ ਕਿ ਸਿੱਕੇ ਦੀ ਕੀਮਤ ਹਾਲੇ ਤੱਕ ਨਹੀਂ ਕੀਤੀ ਗਈ ਅਤੇ ਜਲਦੀ ਹੀ ਇਸਦੀ ਕੀਮਤ ਵੀ ਸਰਕਾਰੀ ਅਦਾਰੇ ਵੱਲੋਂ ਤੈਅ ਕਰ ਦਿੱਤੀ ਜਾਵੇਗੀ। ਸਰਦਾਰ ਕਾਲਕਾ, ਸਰਦਾਰ ਕਾਹਲੋਂ ਅਤੇ ਸਰਦਾਰ ਕਰਮਸਰ ਨੇ ਇਸ ਉਦਮ ਲਈ ਸਰਕਾਰੀ ਕੰਪਨੀ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਜਿਸਨੂੰ ਸੰਗਤਾਂ ਹਮੇਸ਼ਾ ਯਾਦ ਰੱਖਣਗੀਆਂ। ਉਹਨਾਂ ਦੱਸਿਆ ਕਿ ਅਸੀਂ ਵੀ ਇਤਿਹਾਸਕ ਮੌਕਿਆਂ ’ਤੇ ਅਜਿਹੇ ਸਿੱਕੇ ਜਾਰੀ ਕਰਦੇ ਰਹੇ ਹਾਂ।

ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਤਿਹਾਸਕ ਨਿਸ਼ਾਨੀ ਨੂੰ ਆਪਣੇ ਕੋਲ ਸਾਂਭਣ।

Read Latest News and Breaking News at Daily Post TV, Browse for more News

Ad
Ad