Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Sirsa News: ਭਰਾ ਦੀ ਬੀਮਾਰੀ ਦੇ ਸਦਮੇ ਵਿਚ ਭੈਣ ਦੀ ਮੌਤ, ਤਿੰਨ ਦਿਨ ਬਾਅਦ ਭਰਾ ਨੇ ਵੀ ਤੋੜਿਆ ਦਮ

ਹਰਿਆਣਾ ਦੇ ਏਲਨਾਬਾਦ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਗੋਬਿੰਦਪੁਰਾ ਵਿੱਚ ਭਰਾ ਦੀ ਬਿਮਾਰੀ ਦਾ ਸਦਮਾ ਨਾ ਸਹਾਰਦੀ ਹੋਈ ਭੈਣ ਦੀ ਮੌਤ ਹੋ ਗਈ। ਹਾਲਾਕਿ ਇਸ ਘਟਨਾ ਤੋਂ ਤਿੰਨ ਦਿਨ ਬਾਅਦ ਲੜਕੀ ਦੇ ਭਰਾ ਦੀ ਵੀ ਮੌਤ ਹੋ ਗਈ। 13 ਸਾਲਾ ਸਹਿਦੀਪ 7ਵੀਂ ਅਤੇ ਉਸ ਦੀ ਵੱਡੀ ਭੈਣ ਅਸਮੀਨ ਕੌਰ 11ਵੀਂ ਵਿਚ ਪੜ੍ਹਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Sirsa News: ਭਰਾ ਦੀ ਬੀਮਾਰੀ ਦੇ ਸਦਮੇ ਵਿਚ ਭੈਣ ਦੀ ਮੌਤ, ਤਿੰਨ ਦਿਨ ਬਾਅਦ ਭਰਾ ਨੇ ਵੀ ਤੋੜਿਆ ਦਮ

ਹਰਿਆਣਾ ਦੇ ਏਲਨਾਬਾਦ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਗੋਬਿੰਦਪੁਰਾ ਵਿੱਚ ਭਰਾ ਦੀ ਬਿਮਾਰੀ ਦਾ ਸਦਮਾ ਨਾ ਸਹਾਰਦੀ ਹੋਈ ਭੈਣ ਦੀ ਮੌਤ ਹੋ ਗਈ। ਹਾਲਾਕਿ ਇਸ ਘਟਨਾ ਤੋਂ ਤਿੰਨ ਦਿਨ ਬਾਅਦ ਲੜਕੀ ਦੇ ਭਰਾ ਦੀ ਵੀ ਮੌਤ ਹੋ ਗਈ।

13 ਸਾਲਾ ਸਹਿਦੀਪ 7ਵੀਂ ਅਤੇ ਉਸ ਦੀ ਵੱਡੀ ਭੈਣ ਅਸਮੀਨ ਕੌਰ 11ਵੀਂ ਵਿਚ ਪੜ੍ਹਦੀ ਸੀ। ਸਹਿਦੀਪ ਅਤੇ ਅਸਮੀਨ ਕੁਝ ਦਿਨਾਂ ਤੋਂ ਜ਼ੇਰੇ ਇਲਾਜ ਸਨ। ਸਹਿਦੀਪ ਨੂੰ ਹਿਸਾਰ ਰੈਫਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਵੱਡੀ ਭੈਣ ਸਦਮੇ ਵਿੱਚ ਆ ਗਈ।

ਉਨ੍ਹਾਂ ਦੇ ਪਿਤਾ ਸੰਦੀਪ ਸਿੰਘ ਨੇ ਦੱਸਿਆ ਕਿ ਸਹਿਦੀਪ ਨੂੰ ਕੁਝ ਦਿਨਾਂ ਤੋਂ ਤੇਜ਼ ਬੁਖਾਰ ਸੀ। ਉਹ ਹਿਸਾਰ ਦੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ, ਜਦਕਿ ਅਸਮੀਨ ਦਾ ਰਾਣੀਆਂ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸੋਮਵਾਰ ਨੂੰ ਸਹਿਦੀਪ ਦੀ ਹਾਲਤ ਵਿਗੜ ਗਈ ਤਾਂ ਅਸਮੀਨ ਇਸ ਨੂੰ ਬਰਦਾਸ਼ਤ ਨਹੀਂ ਕਰ ਸਕੀ।

ਅਸਮੀਨ ਦਿਨ ਭਰ ਵਾਰ-ਵਾਰ ਬੇਨਤੀ ਕਰਦੀ ਰਹੀ ਕਿ ਉਸ ਦੇ ਭਰਾ ਨੂੰ ਬਚਾਅ ਲਓ। ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਉਸ ਦੇ ਪਿਤਾ ਨੇ ਆਖਿਆ ਕਿ ਲੜਕੀ ਦੀ ਮੌਤ ਤੋਂ ਤਿੰਨ ਦਿਨ ਬਾਅਦ ਉਸ ਦੇ ਪੁੱਤਰ ਦੀ ਵੀ ਮੌਤ ਹੋ ਗਈ। ਦੋਵੇਂ ਡੇਂਗੂ ਤੋਂ ਪੀੜਤ ਸਨ।

Read Latest News and Breaking News at Daily Post TV, Browse for more News

Ad
Ad

Punjab District News