ਬਠਿੰਡਾ ‘ਚ ਹਵਾਈ ਫਾਇਰਿੰਗ, DJ ਨਾਈਟ ਦੌਰਾਨ ਉਡਾਈ ਗਈ ਕਾਨੂੰਨ ਦੀਆਂ ਧੱਜੀਆਂ
Firing in Bathinda Marriage: ਸੰਗਤ ਮੰਡੀ ਸਥਿਤ ਬਾਂਡੀ ਪਿੰਡ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਰ ਕਾਨੂੰਨ ਦੀ ਉਲੰਘਣਾ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।
Aerial firing in Bathinda: ਬਠਿੰਡਾ ਤੋਂ ਖ਼ਬਰ ਸਾਹਮਣੇ ਆਈ ਹੈ। ਜਿਥੇ ਸੰਗਤ ਮੰਡੀ ਸਥਿਤ ਬਾਂਡੀ ਪਿੰਡ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਰ ਕਾਨੂੰਨ ਦੀ ਉਲੰਘਣਾ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਦੋ ਆਦਮੀ ਡੀਜੇ ‘ਤੇ ਰਿਵਾਲਵਰ ਨਾਲ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ।
ਇਹ ਵੀਡੀਓ ਵਿਆਹ ਤੋਂ ਇੱਕ ਦਿਨ ਪਹਿਲਾਂ ਡੀਜੇ ਨਾਈਟ ਦਾ ਹੈ। ਜਿਸ ‘ਚ ਕਾਨੂੰਨ ਦੀ ਉਲੰਘਣਾ ਕੀਤੀ ਗਈ ਅਤੇ ਹਵਾਈ ਫਾਇਰਿੰਗ ਕੀਤੀ ਗਈ। ਹਥਿਆਰ ਦਿਖਾਉਣਾ, ਹਥਿਆਰ ਲਹਿਰਾਉਣਾ ਅਤੇ ਵਿਆਹ ਸਮਾਰੋਹ ਵਿੱਚ ਗੋਲੀਬਾਰੀ ਕਰਨਾ ਕਾਨੂੰਨੀ ਅਪਰਾਧ ਹੈ।
ਇਹ ਵੀਡੀਓ ਵੱਖ-ਵੱਖ ਵ੍ਹਟਸਐਪ ਗਰੁੱਪਾਂ ਵਿੱਚ ਖੂਬ ਵਾਇਰਲ ਹੋ ਰਿਹਾ ਹੈ। ਪਰ Daily Post TV ਇਸ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਵੀਡੀਓ ਕਦੋਂ ਲਈ ਗਈ।