Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਸਾਂਝੇ ਆਪ੍ਰੇਸ਼ਨ ਰਾਹੀਂ ਲੋੜੀਂਦਾ ਅਪਰਾਧੀ ਕੀਤਾ ਗ੍ਰਿਫ਼ਤਾਰ, 32 ਬੋਰ ਪਿਸਟਲ ‘ਤੇ ਜਿੰਦਾਂ ਕਾਰਤੂਸ ਕੀਤੇ ਬਰਾਮਦ

Punjab Crime News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਸਾਂਝੇ ਆਪ੍ਰੇਸ਼ਨ ਰਾਹੀਂ ਲੋੜੀਂਦਾ ਅਪਰਾਧੀ ਕੀਤਾ ਗ੍ਰਿਫ਼ਤਾਰ, 32 ਬੋਰ ਪਿਸਟਲ ‘ਤੇ ਜਿੰਦਾਂ ਕਾਰਤੂਸ ਕੀਤੇ ਬਰਾਮਦ

Punjab Crime News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ। ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ।

Read Latest News and Breaking News at Daily Post TV, Browse for more News

Ad
Ad

Punjab District News