Banner
Banner

ਮੋਗਾ ਪੁਲਿਸ ਨੇ ਨਸ਼ਾ ਤਸਕਰ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Moga police arrested a drug smuggler; ਮੋਗਾ ਬਾਘਾਪੁਰਾਣਾ ਪੁਲਿਸ ਨੇ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ। ਐਸਐਚਓ ਬਾਘਾਪੁਰਾਣਾ ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਜਦੋਂ ਪੁਲਿਸ ਪਾਰਟੀ ਪਿੰਡ ਹਰੀਆਵਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਇੱਕ ਵਿਅਕਤੀ ਨੂੰ ਪੁਲਿਸ […]
Jaspreet Singh
By : Updated On: 01 Nov 2025 19:35:PM
ਮੋਗਾ ਪੁਲਿਸ ਨੇ ਨਸ਼ਾ ਤਸਕਰ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Moga police arrested a drug smuggler; ਮੋਗਾ ਬਾਘਾਪੁਰਾਣਾ ਪੁਲਿਸ ਨੇ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ। ਐਸਐਚਓ ਬਾਘਾਪੁਰਾਣਾ ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਜਦੋਂ ਪੁਲਿਸ ਪਾਰਟੀ ਪਿੰਡ ਹਰੀਆਵਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਇੱਕ ਵਿਅਕਤੀ ਨੂੰ ਪੁਲਿਸ ਨੂੰ ਦੇਖ ਕੇ ਸ਼ੱਕ ਹੋਇਆ ਅਤੇ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਨਾਮ ਤਰਸੇਮ ਸਿੰਘ ਵਾਸੀ ਸਮਾਧ ਭਾਈ, ਜ਼ਿਲ੍ਹਾ ਮੋਗਾ ਦੱਸਿਆ। ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਕਾਲੇ ਥੈਲੇ ਵਿੱਚ 1 ਕਿਲੋ ਅਫੀਮ ਬਰਾਮਦ ਹੋਈ।

Read Latest News and Breaking News at Daily Post TV, Browse for more News

Ad
Ad