Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

CU ‘ਚ ਮਨਾਇਆ ਗਿਆ ‘ਪੰਜਾਬ ਦਿਵਸ’ ਦਿਸੀ ਮਹਾਨ ਵਿਰਾਸਤ ਦੀ ਝਲਕ, ਪ੍ਰਸਿੱਧ ਪੰਜਾਬੀ ਗਾਇਕ ਪੰਮੀ ਬਾਈ, ਕੰਵਰ ਗਰੇਵਾਲ, ਜੱਸ ਗਰੇਵਾਲ ਸਣੇ ਹੋਰ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

Punjab Day was celebrated at Gharua Campus of Chandigarh University; ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆ ਕੈਂਪਸ ਵਿਖੇ ਪੰਜਾਬ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੀ ਮਹਾਨ ਵਿਰਾਸਤ ਅਤੇ ਸੱਭਿਆਚਾਰ ਦਾ ਜਸ਼ਨ ਮਨਾਇਆ ਗਿਆ। ਦੋ ਦਿਨਾ ਸਮਾਗਮ ਦੌਰਾਨ ਪੇਂਡੂ ਪੰਜਾਬ ਅਤੇ ਇਸ ਦੀ ਮਹਾਨ ਵਿਰਾਸਤ ਦੀ ਝਲਕ ਦੇਖਣ ਨੂੰ ਮਿਲੀ। ‘ਵਿਰਾਸਤੇ ਪੰਜਾਬ’ ਸਮਾਗਮ ਦਾ ਉਦੇਸ਼ ਪੰਜਾਬ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CU ‘ਚ ਮਨਾਇਆ ਗਿਆ ‘ਪੰਜਾਬ ਦਿਵਸ’ ਦਿਸੀ ਮਹਾਨ ਵਿਰਾਸਤ ਦੀ ਝਲਕ, ਪ੍ਰਸਿੱਧ ਪੰਜਾਬੀ ਗਾਇਕ ਪੰਮੀ ਬਾਈ, ਕੰਵਰ ਗਰੇਵਾਲ, ਜੱਸ ਗਰੇਵਾਲ ਸਣੇ ਹੋਰ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

Punjab Day was celebrated at Gharua Campus of Chandigarh University; ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆ ਕੈਂਪਸ ਵਿਖੇ ਪੰਜਾਬ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੀ ਮਹਾਨ ਵਿਰਾਸਤ ਅਤੇ ਸੱਭਿਆਚਾਰ ਦਾ ਜਸ਼ਨ ਮਨਾਇਆ ਗਿਆ। ਦੋ ਦਿਨਾ ਸਮਾਗਮ ਦੌਰਾਨ ਪੇਂਡੂ ਪੰਜਾਬ ਅਤੇ ਇਸ ਦੀ ਮਹਾਨ ਵਿਰਾਸਤ ਦੀ ਝਲਕ ਦੇਖਣ ਨੂੰ ਮਿਲੀ। ‘ਵਿਰਾਸਤੇ ਪੰਜਾਬ’ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰਵਡਮੁੱਲੀ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨਾ ਰਿਹਾ।

ਦੱਸ ਦਈਏ ਕਿ ਵਿਰਾਸਤੇ ਪੰਜਾਬ ਦਾ ਉਦਘਾਟਨ ਪ੍ਰਸਿੱਧ ਪੰਜਾਬੀ ਗਾਇਕ ਪੰਮੀ ਬਾਈ ਨੇ ਕੀਤਾ। ਇਸ ਦੇ ਨਾਲ ਹੀ ਸਮਾਗਮ ਵਿੱਚ ਪੰਜਾਬੀ ਲੋਕ ਗਾਇਕਾ ਸੁੱਖੀ ਬਰਾੜ, ਫਿਲਮ ਨਿਰਦੇਸ਼ਕ ਜੱਸ ਗਰੇਵਾਲ, ਮਰਹੂਮ ਕਾਮੇਡੀਅਨ ਅਤੇ ਐਕਟਰ ਮਰਹੂਮ ਜਸਪਾਲ ਭੱਟੀ ਦੇ ਭਰਾ ਅਰਵਿੰਦਰ ਭੱਟੀ, ਪੰਜਾਬ ਦੇ ਯੂਥ ਸਰਵਿਸੇਜ਼ ਵਿਭਾਗ ਦੇ ਸਹਾਇਕ ਨਿਰਦੇਸ਼ਕ ਪ੍ਰੀਤ ਕੋਹਲੀ, ਉੱਘੇ ਸਿੱਖ ਇਤਿਹਾਸਕਾਰ ਡਾ. ਗੁਰਦਰਸ਼ਨ ਸਿੰਘ, ਅਜਮੇਰ ਸਿੰਘ, ਸੇਵਕ ਸਿੰਘ ਸਣੇ ਪੰਜਾਬ ਦੀਆਂ ਕਈ ਮਹਾਨ ਸ਼ਖ਼ਸੀਅਤਾਂ ਨੇ ਹਿੱਸਾ ਲਿਆ।

ਦੱਸਣਯੋਗ ਹੈ ਕਿ ਪੰਜਾਬ ਦਿਵਸ ਦੇ ਸਮਾਗਮ ਦੌਰਾਨ ਵਿਰਾਸਤ ਮੇਲਾ ਖ਼ਾਸ ਖਿੱਚ ਦਾ ਕੇਂਦਰ ਰਿਹਾ, ਜਿਸ ਦੀ ਸ਼ੁਰੂਆਤ ਭੰਗੜਾ ਤੇ ਮਲਵਈ ਗਿੱਧੇ ਦੀ ਪੇਸ਼ਕਾਰੀ ਨਾਲ ਹੋਈ। ਇਸ ਦੇ ਨਾਲ ਹੀ ਵਿਰਾਸਤੀ ਮੇਲੇ ਵਿੱਚ ਪੰਜਾਬ ਦੇ ਸੱਭਿਆਚਾਰਕ ਪਕਵਾਨਾਂ ਦੀ ਸਟਾਲਾਂ ਲਗਾਈਆਂ ਗਈਆਂ। ਇਸ ਦੇ ਨਾਲ ਹੀ ਪੰਜਾਬੀ ਖੇਤੀਬਾੜੀ ਦੇ ਸੰਧ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਉਹ ਚੀਜ਼ਾਂ, ਜੋ ਅੱਜ ਅਲੋਪ ਹੋ ਚੁੱਕੀਆਂ ਹਨ, ਦੀ ਪ੍ਰਦਰਸ਼ਨੀ ਵੀ ਇਸ ਵਿਰਾਸਤੀ ਮੇਲੇ ਵਿੱਚ ਲਗਾਈ ਗਈ। ਇਸ ਸਮਾਗਮ ਦੌਰਾਨ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਦੇ ਜੌਹਰ ਦਿਖਾਏ। ਵਿਦਿਆਰਥੀਆਂ ਵਿਚਾਲੇ ਫੁਲਕਾਰੀ, ਪੱਖੀ, ਪਰਾਂਦਾ, ਮਿੱਟੀ ਦੇ ਖਿਡੌਣੇ ਅਤੇ ਛਿੱਕੂ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

ਇਸ ਦੇ ਨਾਲ ਹੀ ਪੰਜਾਬੀ ਗਾਇਕ ਪੰਮੀ ਬਾਈ, ਹਸ਼ਮਤ ਸੁਲਾਤਾਨਾ ਅਤੇ ਕੰਵਰ ਗਰੇਵਾਲ ਨੇ ਆਪਣੀ ਦਮਦਾਰ ਗਾਇਕੀ ਪਰਫ਼ਾਰਮੈਂਸ ਦੇ ਨਾਲ ਸਮਾਂ ਬੰਨ੍ਹਿਆ। ਇਸ ਦਰਮਿਆਨ ਪੰਮੀ ਬਾਈ ਨੇ ਸੰਬੋਧਨ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ “ਅੱਜ ਦੀ ਨੌਜਵਾਨ ਪੀੜੀ ਆਪਣੇ ਸੱਭਿਆਚਾਰ ਤੋਂ ਦੂਰ ਹੋ ਰਹੀ ਹੈ। ਅੱਜ ਮੈਨੂੰ ਵਿਰਾਸਤੇ ਪੰਜਾਬ ਦਾ ਹਿੱਸਾ ਬਣ ਕੇ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਇੱਥੇ ਪੰਜਾਬ ਦੀ ਵਿਰਾਸਤ ਨੂੰ ਜਿਸ ਤਰ੍ਹਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਉਹ ਕਮਾਲ ਹੈ। ਪੁਰਾਣੇ ਸਮੇਂ ਦੀਆਂਅਜਿਹੀਆਂ ਚੀਜ਼ਾਂ ਜੋ ਅੱਜ ਅਲੋਪ ਹੋ ਚੁੱਕੀਆਂ ਹਨ, ਨੂੰ ਪ੍ਰਦਰਸ਼ਿਤ ਕਰਕੇ ਨੌਜਵਾਨ ਪੀੜੀ ਨੂੰਵਿਰਾਸਤ ਨਾਲ ਜੋੜਨ ਦਾ ਇਹ ਬੇਹਤਰੀਨ ਉਪਰਾਲਾ ਹੈ।
ਦੂਜੇ ਪਾਸੇ, ਸਮਾਗਮ ਦੌਰਾਨ ਮਾਹਿਰਾਂ ਵੱਲੋਂ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਪੰਜਾਬ ਕੌਰ ਦੇ ਨਾਂਅ ਨਾਲ ਮਸ਼ਹੂਰ ਲੋਕ ਗਾਇਕਾ ਸੁੱਖੀ ਬਰਾੜ ਨੇ ਪੰਜਾਬੀ ਮਾਂ ਬੋਲੀ ਨੂੰ ਤਰਜੀਹ ਦੇਣਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਿੱਖਿਆ ਤੁਹਾਡੀ ਤਾਕਤ ਹੈ। ਤੁਸੀਂ ਭਾਵੇਂ ਅੰਗਰੇਜ਼ੀ ਮੀਡੀਅਮ ਜਾਂ ਹਿੰਦੀ ਮੀਡੀਅਮ ਵਿੱਚ ਪੜ੍ਹੋ ਜਾਂ ਫ਼ਿਰ ਕਿਸੇ ਹੋਰ ਭਾਸ਼ਾ ਵਿੱਚ, ਹਮੇਸ਼ਾ ਪਹਿਲਾ ਸਥਾਨ ਆਪਣੀ ਮਾਂ ਬੋਲੀ ਨੂੰ ਦਵੋ। ਇਸ ਦੇ ਨਾਲ ਨਾਲ ਸਾਰੀਆਂ ਭਾਸ਼ਾਵਾਂ ਦੀ ਇੱਜ਼ਤ ਕਰੋ।”

ਉੱਧਰ, ਪੰਜਾਬ ਦੇ ਮਹਾਨ ਸਿੱਖ ਇਤਿਹਾਸਕਾਰ ਡਾ. ਗੁਰਦਰਸ਼ਨ ਸਿੰਘ ਨੇ ਸੂਬੇ ਦੇ ਮਹਾਨ ਇਤਿਹਾਸ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਸਾਡੇ ਸੂਬੇ ਨੇ ਬਹੁਤ ਸੱਟਾਂ ਖਾਧੀਆਂ ਹਨ, ਬਹੁਤ ਤਬਾਹੀਆਂ ਦੇਖੀਆਂ ਹਨ। ਜਿਵੇਂ ਹਾਲ ਹੀ ਵਿੱਚ ਪੰਜਾਬ ‘ਚ ਆਏ ਹੜ੍ਹਾਂ ਨੇ ਸਾਨੂੰ ਹਿਲਾ ਕੇ ਰੱਖ ਦਿੱਤਾ। ਪਰ ਇਸ ਦੇ ਨਾਲ ਪੰਜਾਬੀਆਂ ਦੀ ਰੂਹ ਨਹੀਂ ਹਿੱਲੀ।ਅਸੀਂ ਇੱਕਜੁੱਟ ਹੋ ਕੇ ਨਾਲ ਖੜੇ ਹਾਂ ਅਤੇ ਮਿਲ ਕੇ ਮੁੜ ਤੋਂ ਇੱਕ ਬੇਹਤਰੀਨ ਪੰਜਾਬ ਦੀ ਸਿਰਜਣਾਕਰ ਰਹੇ ਹਾਂ।”

Read Latest News and Breaking News at Daily Post TV, Browse for more News

Ad
Ad

Punjab District News