Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

CBSE ਦੇ ਫੈਸਲੇ ‘ਤੇ ਪੰਜਾਬ ‘ਚ ਵਿਵਾਦ, ਗੁਰੂ ਰੰਧਾਵਾ ਨੇ ਪੰਜਾਬੀ ਭਾਸ਼ਾ ਲਈ ਰੱਖੀ ਆਪਣੀ ਗੱਲ

Controversy in Punjab over CBSE decision ;- CBSE ਦੇ ਨਵੇਂ ਹੁਕਮਾਂ ਤੋਂ ਬਾਅਦ ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਛਿੜਿਆ ਵਿਵਾਦ ਹੁਣ ਸਿਆਸੀ ਰੂਪ ਧਾਰ ਚੁੱਕਾ ਹੈ। ਇਸ ਮਾਮਲੇ ਤੇ ਹੁਣ ਪ੍ਰਸਿੱਧ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵੀ ਆਪਣੀ ਰਾਏ ਵਿਆਕਤ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਅਤੇ […]
Nishant Malyan
By : Updated On: 27 Feb 2025 15:12:PM
CBSE ਦੇ ਫੈਸਲੇ ‘ਤੇ ਪੰਜਾਬ ‘ਚ ਵਿਵਾਦ, ਗੁਰੂ ਰੰਧਾਵਾ ਨੇ ਪੰਜਾਬੀ ਭਾਸ਼ਾ ਲਈ ਰੱਖੀ ਆਪਣੀ ਗੱਲ

Controversy in Punjab over CBSE decision ;- CBSE ਦੇ ਨਵੇਂ ਹੁਕਮਾਂ ਤੋਂ ਬਾਅਦ ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਛਿੜਿਆ ਵਿਵਾਦ ਹੁਣ ਸਿਆਸੀ ਰੂਪ ਧਾਰ ਚੁੱਕਾ ਹੈ। ਇਸ ਮਾਮਲੇ ਤੇ ਹੁਣ ਪ੍ਰਸਿੱਧ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵੀ ਆਪਣੀ ਰਾਏ ਵਿਆਕਤ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਅਤੇ ਸਮਰਥਨ ਦਰਸਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਪੜ੍ਹਦੇ ਹਰ ਵਿਦਿਆਰਥੀ ਲਈ ਪੰਜਾਬੀ ਭਾਸ਼ਾ ਲਾਜ਼ਮੀ  ਹੋਣੀ ਚਾਹੀਦੀ ਹੈ, ਭਾਵੇਂ ਉਹ ਕਿਸੇ ਵੀ ਬੋਰਡ ਤਹਿਤ ਪੜ੍ਹ ਰਿਹਾ ਹੋਵੇ।

ਇਸ਼ਤਿਹਾਰ

ਗੁਰੂ ਰੰਧਾਵਾ ਨੇ ਆਪਣੇ ਪੋਸਟ ਵਿੱਚ ਲਿਖਿਆ, “ਪੰਜਾਬੀ ਸਾਡੀ ਪਛਾਣ ਅਤੇ ਮਾਣ ਹੈ। ਅਸੀਂ ਹਰ ਭਾਸ਼ਾ ਦਾ ਆਦਰ ਕਰਦੇ ਹਾਂ, ਪਰ ਪੰਜਾਬੀ ਸਾਡੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੀ ਹੋਈ ਹੈ। ਮੇਰੀ ਪਹਿਚਾਣ ਅਤੇ ਸਫਲਤਾ ਮੇਰੀ ਭਾਸ਼ਾ ਅਤੇ ਪੰਜਾਬੀ ਗੀਤਾਂ ਕਰਕੇ ਹੀ ਹੈ।” ਉਨ੍ਹਾਂ ਨੇ ਆਪਣੇ ਆਪ ਨੂੰ “ਮਾਣਮੱਤਾ ਪੇਂਡੂ, ਮਾਣਮੱਤਾ ਪੰਜਾਬੀ ਅਤੇ ਮਾਣਮੱਤਾ ਭਾਰਤੀ” ਦੱਸਦੇ ਹੋਏ ਪੰਜਾਬੀ ਭਾਸ਼ਾ ਨੂੰ ਹੋਰ ਵਧਾਉਣ ਦੀ ਜ਼ਰੂਰਤ ਉਤੇ ਜ਼ੋਰ ਦਿੱਤਾ।

https://twitter.com/GuruOfficial/status/1895031751476396125

CBSE ਵੱਲੋਂ 10ਵੀਂ ਜਮਾਤ ਵਿੱਚ ਖੇਤਰੀ ਭਾਸ਼ਾਵਾਂ ਦੀ ਲਿਸਟ ਵਿੱਚੋਂ ਪੰਜਾਬੀ ਨੂੰ ਹਟਾਉਣ ਦੇ ਦੋਸ਼ਾਂ ਤੋਂ ਬਾਅਦ ਰਾਜ ਭਰ ਵਿੱਚ ਵਿਰੋਧ ਦੀ ਲਹਿਰ ਚੱਲ ਪਈ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ ਇਸ ਕਦਮ ਦੀ ਨਿਖੇਧੀ ਕੀਤੀ। ਹਾਲਾਂਕਿ, CBSE ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦੇ ਹੋਏ ਇੱਕ ਸਪੱਸ਼ਟੀਕਰਨ ਜਾਰੀ ਕੀਤਾ। CBSE ਦੇ ਪ੍ਰੀਖਿਆ ਨਿਯੰਤਰਣ ਸੰਯਮ ਭਾਰਦਵਾਜ ਵੱਲੋਂ ਜਾਰੀ ਇੱਕ ਐਡੈਂਡਮ ਮੁਤਾਬਕ, ਇਹ ਫੈਸਲਾ 10ਵੀਂ ਜਮਾਤ ਦੀਆਂ ਦੋ ਬੋਰਡ ਪ੍ਰੀਖਿਆਵਾਂ ਦੀ ਸੰਚਾਲਨਾ ਸੰਬੰਧੀ 25 ਫਰਵਰੀ 2025 ਨੂੰ CBSE ਵੈਬਸਾਈਟ ‘ਤੇ ਜਾਰੀ ਕੀਤੀ ਗਈ ਡਰਾਫਟ ਨੀਤੀ ਦੇ ਸੰਦਰਭ ਵਿੱਚ ਹੈ।

CBSE ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮੌਜੂਦਾ ਵਿਸ਼ਿਆਂ ਅਤੇ ਭਾਸ਼ਾਵਾਂ ਦੀ ਲਿਸਟ 2025-26 ਵਿੱਚ ਵੀ ਜਾਰੀ ਰਹੇਗੀ। ਹਾਲਾਂਕਿ, ਪੰਜਾਬੀ ਭਾਸ਼ਾ ਨੂੰ ਲੈ ਕੇ ਪੈਦਾ ਹੋਏ ਇਸ ਵਿਵਾਦ ਨੇ ਪੰਜਾਬੀਅਤ ਪ੍ਰਤੀ ਲੋਕਾਂ ਦੇ ਸਮਰਥਨ ਨੂੰ ਹੋਰ ਮਜ਼ਬੂਤ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News