Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

3 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ: ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

Election of SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦੋਂ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ। General meeting of SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 3 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Election of SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦੋਂ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ।

General meeting of SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 3 ਨਵੰਬਰ ਨੂੰ ਸੱਦ ਲਿਆ ਗਿਆ ਹੈ। ਪਿਛਲੀ ਵਾਰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦੋਂ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ। ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਸਰਗਰਮ ਮੈਂਬਰ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਗਿਆ ਹੈ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ 3 ਨਵੰਬਰ ਨੂੰ ਮੈਂਬਰ ਨਾਮਜ਼ਦ ਕੀਤੇ ਜਾਣਗੇ ਜੇ ਇਨ੍ਹਾਂ ਦੇ ਨਾਵਾਂ ‘ਤੇ ਸਰਬਸੰਮਤੀ ਨਹੀਂ ਹੁੰਦੀ ਤਾਂ ਫੇਰ ਵੋਟਾਂ ਪਾ ਕੇ ਚੋਣ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News