Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ‘ਪੈਨਸ਼ਨਰ ਸੇਵਾ ਪੋਰਟਲ’ ਲਾਂਚ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪੋਰਟਲ ਦੇ ਤਹਿਤ ਘਰ ਬੈਠੇ ਹੀ ਪੈਨਸ਼ਨਰ ਆਨਲਾਈਨ ਤਰੀਕੇ ਨਾਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਸਖ਼ਸੈਸ਼ਨ ਮੋਡਲ ਰਾਹੀਂ ਪਰਿਵਾਰਕ ਪੈਨਸ਼ਨ ਦੀ ਐਪਲੀਕੇਸ਼ਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ‘ਪੈਨਸ਼ਨਰ ਸੇਵਾ ਪੋਰਟਲ’ ਲਾਂਚ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪੋਰਟਲ ਦੇ ਤਹਿਤ ਘਰ ਬੈਠੇ ਹੀ ਪੈਨਸ਼ਨਰ ਆਨਲਾਈਨ ਤਰੀਕੇ ਨਾਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਸਖ਼ਸੈਸ਼ਨ ਮੋਡਲ ਰਾਹੀਂ ਪਰਿਵਾਰਕ ਪੈਨਸ਼ਨ ਦੀ ਐਪਲੀਕੇਸ਼ਨ ਮੂਵ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਐੱਲ. ਟੀ. ਸੀ. ਲਈ ਐਪਲੀਕੇਸ਼ਨ ਓ. ਵੀ. ਐੱਸ. ਪੋਰਟਲ ‘ਤੇ ਮੂਵ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਪੋਰਟਲ ‘ਤੇ ਹੀ ਹੋ ਸਕੇਗਾ।

ਇਸੇ ਤਰ੍ਹਾਂ ਵਿਅਕਤੀ ਆਪਣੀ ਪ੍ਰੋਫਾਈਲ ਵੀ ਅਪਡੇਟ ਕਰ ਸਕੇਗਾ ਕਿਉਂਕਿ ਕਈ ਵਾਰ ਪੈਨਸ਼ਨਰ ਦਾ ਪਤਾ ਬਦਲ ਜਾਂਦਾ ਹੈ ਜਾਂ ਫਿਰ ਜ਼ਿਲ੍ਹਾ ਬਦਲ ਲੈਂਦਾ ਹੈ ਅਤੇ ਵਿਦੇਸ਼ ਵੀ ਚਲਾ ਜਾਂਦਾ ਹੈ। ਇਸ ਸਭ ਕੁੱਝ ਪੋਰਟਲ ‘ਤੇ ਅਪਡੇਟ ਕੀਤਾ ਜਾ ਸਕੇਗਾ। ਹਰਪਾਲ ਚੀਮਾ ਨੇ ਕਿਹਾ ਕਿ ਪੈਨਸ਼ਨਰਾਂ ਲਈ ਸਾਰੀ ਪ੍ਰਕਿਰਿਆ ਬਹੁਤ ਸੌਖੀ ਕੀਤੀ ਗਈ ਹੈ। ਨੇੜਲੇ ਸੇਵਾ ਕੇਂਦਰਾਂ ਰਾਹੀਂ ਵੀ ਪੈਨਸ਼ਨਰ ਆਪਣੀ ਸਮੱਸਿਆਵਾਂ ਸਬੰਧੀ ਸੇਵਾਵਾਂ ਲੈ ਸਕਦਾ ਹੈ। ਇਸ ਦੇ ਲਈ ਤਿੰਨ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।

ਇਹ ਨੰਬਰ 1800-1802-148, 0172-2996-385, 0172-2996-386 ਹਨ। ਕਿਸੇ ਵੀ ਕਿਸਮ ਦੀ ਇਨਕੁਆਇਰੀ ਲਈ ਪੈਨਸ਼ਨਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਨ੍ਹਾਂ ਨੰਬਰਾਂ ‘ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈ ਸਕਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਸ ਨਾਲ ਵੱਡੇ ਪੱਧਰ ‘ਤੇ ਸੁਧਾਰ ਹੋਣਗੇ ਅਤੇ ਬਜ਼ੁਰਗਾਂ ਨੂੰ ਬੇਹੱਦ ਸਹੂਲਤ ਮਿਲੇਗੀ। ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸਾਰੀਆਂ ਸੇਵਾਵਾਂ ਨੂੰ ਮਾਨ ਸਰਕਾਰ ਵਲੋਂ ਸੌਖਾ ਕੀਤਾ ਗਿਆ ਹੈ ਅਤੇ ਸਭ ਕੁੱਝ ਪਾਰਦਰਸ਼ੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰ ਸਾਡੀ ਸ਼ਾਨ ਅਤੇ ਮਾਣ ਹਨ ਅਤੇ ਇਨ੍ਹਾਂ ਨੇ ਲੰਬਾ ਸਮਾਂ ਪੰਜਾਬ ਨੂੰ ਅੱਗੇ ਲਿਜਾਣ ਲਈ ਆਪਣੀਆਂ ਬੇਹਤਰੀਨ ਸੇਵਾਵਾਂ ਨਿਭਾਈਆਂ ਹਨ। ਸਾਡਾ ਫਰਜ਼ ਬਣਦਾ ਹੈ ਕਿ ਜਦੋਂ ਉਹ ਬਜ਼ੁਰਗ ਹੋ ਗਏ ਤਾਂ ਅਸੀਂ ਉਨ੍ਹਾਂ ਦੀ ਦੇਖਭਾਲ ਕਰੀਏ।

Read Latest News and Breaking News at Daily Post TV, Browse for more News

Ad
Ad

Punjab District News