Banner
Banner

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਨਵੀਂ ਪੀੜੀ ਰਾਸ਼ਟਰ ਨਿਰਮਾਣ ਵਿੱਚ ਦਵੇ ਯੋਗਦਾਨ- ਨਾਇਬ ਸਿੰਘ ਸੈਣੀ

ਚੰਡੀਗੜ੍ਹ– ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਕੱਤਰੇਤ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ‘ਤੇ ਪੂਰੇ ਸੂਬੇ ਦੇ ਸਕੂਲਾਂ ਵਿੱਚ ਆਯੋਜਿਤ ਲੇਖ ਲੇਖਨ ਅਤੇ ‘ਸੁਣੋ ਕਹਾਣੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ’ ਮੁਕਾਬਲੇ ਦੀ ਵਰਚੂਅਲ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ […]
Amritpal Singh
By : Updated On: 03 Nov 2025 16:14:PM
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਨਵੀਂ ਪੀੜੀ ਰਾਸ਼ਟਰ ਨਿਰਮਾਣ ਵਿੱਚ ਦਵੇ ਯੋਗਦਾਨ- ਨਾਇਬ ਸਿੰਘ ਸੈਣੀ

ਚੰਡੀਗੜ੍ਹ– ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਕੱਤਰੇਤ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ‘ਤੇ ਪੂਰੇ ਸੂਬੇ ਦੇ ਸਕੂਲਾਂ ਵਿੱਚ ਆਯੋਜਿਤ ਲੇਖ ਲੇਖਨ ਅਤੇ ‘ਸੁਣੋ ਕਹਾਣੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ’ ਮੁਕਾਬਲੇ ਦੀ ਵਰਚੂਅਲ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਅਦੁੱਤੀ ਹਿੰਮਤ, ਤਿਆਗ ਅਤੇ ਸਰਵੋਚ ਕੁਰਬਾਨੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਚਾਈ, ਹਿੰਮਤ ਅਤੇ ਮਨੁੱਖਤਾ ਦੀ ਵਿਲੱਖਣ ਮਿਸਾਲ ਹੈ।

ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਉੱਚ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਕੇ ਐਮ ਪਾਂਡੂਰੰਗ, ਵਧੀਕ ਨਿਦੇਸ਼ਕ (ਪ੍ਰਸਾਸ਼ਨ) ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਓਐਸਡੀ ਪ੍ਰਭਲੀਨ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸੂਬੇ ਦੇ ਵੱਖ-ਵੱਖ ਸਕੂਲ ਵਰਚੂਅਲ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ।

ਨਾਇਬ ਸਿੰਘ ਸੈਣੀ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦੇ ਹੋਏ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਤੋਂ ਸਿੱਖਣ ਲਈ ਪੇ੍ਰਰਿਤ ਕੀਤਾ। ਇਸ ਮੌਕੇ ‘ਤੇ ਚਾਰ ਵਿਦਿਆਰਥੀਆਂ ਨੇ ਸਾਖੀ ਵਾਚਨ ਪੇਸ਼ ਕਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਨਾਲ ਜੁੜੀ ਪ੍ਰੇਰਕ ਘਟਨਾਵਾਂ ਨੂੰ ਸਾਂਝਾ ਕੀਤਾ।

ਮੁੱਖ ਮੰਤਰੀ ਨੇ ਇਸ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਂਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਨਵੀਂ ਪੀੜੀ ਨੂੰ ਆਪਣੇ ਗੁਰੂਆਂ ਅਤੇ ਰਾਸ਼ਟਰ ਨਾਇਕਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚਲਣ ਲਈ ਪ੍ਰੋਤਸਾਹਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂਆਂ ਨੇ ਹਰਿਆਣਾ ਦੀ ਧਰਤੀ ਨੂੰ ਆਪਣੀ ਚਰਣਾਂ ਦੀ ਧੂਲ ਨਾਲ ਪਵਿੱਤਰ ਕੀਤਾ ਹੈ ਅਤੇ ਉਨ੍ਹਾਂ ਦੀ ਸਿਖਿਆਵਾਂ ਇੱਥੇ ਦੇ ਜਨਮਾਨਸ ਵਿੱਚ ਡੁੰਘਾਈ ਨਾਲ ਰਚੀਆਂ-ਵਸੀਆਂ ਹਨ।

ਮੁੱਖ ਮੰਤਰੀ ਸੈਣੀ ਨੇ ਦਸਿਆ ਕਿ ਇਸ ਆਯੋਜਨ ਵਿੱਚ ਪੂਰੇ ਸੂਬੇ ਦੇ ਸਕੂਲਾਂ ਤੋਂ ਸਾਢੇ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਹੋ ਰਹੀ ਹੈ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਨਵੀਂ ਪੀੜੀ ਆਪਣੇ ਗੁਰੂਆਂ ਦੇ ਆਦਰਸ਼ਾਂ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਰਹੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਕਾਬਲੇ ਵਿੱਚ ਪੂਰੇ ਮਨ ਨਾਲ ਹਿੱਸਾ ਲੈਣ ਅਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਤਿਆਗ, ਸਹਿਣ ਸ਼ਕਤੀ, ਸਮਾਨਤਾ ਅਤੇ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਉਤਾਰਣ।

ਉਨ੍ਹਾਂ ਨੇ ਕਿਹਾ ਕਿ ਅੱਜ ਦੀ ਤਕਨੀਕੀ ਪੀੜੀ ਨੂੰ ਸੋਸ਼ਲ ਮੀਡੀਆ ਅਤੇ ਹੋਰ ਸਰੋਤਾਂ ਦੀ ਵਰਤੋ ਮਨੁੱਖਤਾ, ਕਰੁਣਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਵਿੱਚ ਕਰਨੀ ਚਾਹੀਦੀ ਹੈ। ਇੱਥੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਰਮ ਅਤੇ ਵਿਚਾਰਾਂ ਨਾਲ ਰਾਸ਼ਟਰ ਨੂੰ ਹੋਰ ਮਜਬੂਤ ਬਨਾਂਉਣ ਦਾ ਸੰਕਲਪ ਲੈਣ। ਇਹੀ ਇਸ ਮੁਕਾਬਲੇ ਦਾ ਸੱਚਾ ਉਦੇਸ਼ ਹੈ।

Read Latest News and Breaking News at Daily Post TV, Browse for more News

Ad
Ad