Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਰਾਜਾ ਵੜਿੰਗ ਦਾ ਬੂਟਾ ਸਿੰਘ ਬਿਆਨ ‘ਤੇ ਸਪੱਸ਼ਟੀਕਰਨ, ਬੋਲੇ- ”ਬੂਟਾ ਸਿੰਘ ਮੇਰੇ ਪਿਤਾ ਸਮਾਨ ਸੀ ਅਤੇ ਰਹਿਣਗੇ”

Amarinder Singh Raja Warring; ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਵ. ਸ. ਬੂਟਾ ਸਿੰਘ ਜੀ ਉਨ੍ਹਾਂ ਲਈ ਇੱਕ ਪਿਤਾ ਸਮਾਨ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਅਪਮਾਨ ਨਹੀਂ ਕਰ ਸਕਦੇ। ਇਸ ਲੜੀ ਹੇਠ, ਤਰਨਤਾਰਨ ਜ਼ਿਮਨੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜਾ ਵੜਿੰਗ ਦਾ ਬੂਟਾ ਸਿੰਘ ਬਿਆਨ ‘ਤੇ ਸਪੱਸ਼ਟੀਕਰਨ, ਬੋਲੇ- ”ਬੂਟਾ ਸਿੰਘ ਮੇਰੇ ਪਿਤਾ ਸਮਾਨ ਸੀ ਅਤੇ ਰਹਿਣਗੇ”

Amarinder Singh Raja Warring; ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਵ. ਸ. ਬੂਟਾ ਸਿੰਘ ਜੀ ਉਨ੍ਹਾਂ ਲਈ ਇੱਕ ਪਿਤਾ ਸਮਾਨ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਅਪਮਾਨ ਨਹੀਂ ਕਰ ਸਕਦੇ।

ਇਸ ਲੜੀ ਹੇਠ, ਤਰਨਤਾਰਨ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੌਰਾਨ ਉਨ੍ਹਾਂ ਦੇ ਇੱਕ ਭਾਸ਼ਣ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ‘ਸੁਓ ਮੋਟੋ’ ਨੋਟਿਸ ਲੈਣ ਸਬੰਧੀ ਖਬਰਾਂ ਤੇ ਪ੍ਰਤੀਕ੍ਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਇਕ ਵਾਰ ਫਿਰ ਤੋਂ ਸਪੱਸ਼ਟ ਕਰਦੇ ਅਤੇ ਦੁਹਰਾਉਂਦੇ ਹਨ ਕਿ ਉਨ੍ਹਾਂ ਦਾ ਮਤਲਬ ਸਵ. ਸ. ਬੂਟਾ ਸਿੰਘ ਜੀ ਦਾ ਅਪਮਾਨ ਕਰਨਾ ਨਹੀਂ ਸੀ ਅਤੇ ਜੇਕਰ ਕਿਸੇ ਨੂੰ ਵੀ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ ਮੰਗਦੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਵ. ਸ. ਬੂਟਾ ਸਿੰਘ ਜੀ ਬਾਰੇ ਜਿਹੜਾ ਵੀ ਜ਼ਿਕਰ ਕੀਤਾ, ਉਹ ਕਾਂਗਰਸ ਪਾਰਟੀ ਦੇ ਇੱਕ ਸੰਮਲਿਤ ਸੰਗਠਨ ਹੋਣ ਦੇ ਸਕਾਰਾਤਮਕ ਸੰਦਰਭ ਵਿੱਚ ਸੀ। ਕਾਂਗਰਸ ਯੋਗਤਾ ਅਤੇ ਕੁਸ਼ਲਤਾ ਦੇ ਅਧਾਰ ‘ਤੇ ਸਾਰਿਆਂ ਨੂੰ ਮੌਕਾ ਪ੍ਰਦਾਨ ਕਰਦੀ ਹੈ ਅਤੇ ਜਾਤ, ਨਸਲ ਜਾਂ ਧਰਮ ਦੇ ਨਾਮ ‘ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੀ।

ਵੜਿੰਗ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਉਨ੍ਹਾਂ ਨੇ ਸਵ. ਸ. ਬੂਟਾ ਸਿੰਘ ਜੀ ਨੂੰ ਇੱਕ ਮਹਾਨ ਆਗੂ ਅਤੇ ਪਿਤਾ ਸਮਾਨ ਹਸਤੀ ਵਜੋਂ ਸਭ ਤੋਂ ਵੱਧ ਸਤਿਕਾਰ ਦਿੰਦੇ ਹਨ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਉਹ ਇਕ ਵਾਰ ਫਿਰ ਤੋਂ ਬਿਨ੍ਹਾਂ ਕਿਸੇ ਸ਼ਰਤ ਮੁਆਫੀ ਮੰਗਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News