Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ! ਹਾਦਸੇ ‘ਚ ਵਿਅਕਤੀ ਦੀ ਮੌਕੇ ‘ਤੇ ਹੋਈ ਮੌਤ

Road Accident; ਦੇਰ ਰਾਤ ਫਰੀਦਕੋਟ ਦੇ ਪਿੰਡ ਕਲੇਰ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਰਸਤੇ ‘ਚ ਜਾ ਰਹੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੇ ਚੱਲਦੇ ਬਾਈਕ ਸਵਾਰ ਦੀ ਮੋਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਨਜ਼ਦੀਕ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ ਤੇ ਫੜ […]
Jaspreet Singh
By : Updated On: 04 Nov 2025 09:57:AM
ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ! ਹਾਦਸੇ ‘ਚ ਵਿਅਕਤੀ ਦੀ ਮੌਕੇ ‘ਤੇ ਹੋਈ ਮੌਤ

Road Accident; ਦੇਰ ਰਾਤ ਫਰੀਦਕੋਟ ਦੇ ਪਿੰਡ ਕਲੇਰ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਰਸਤੇ ‘ਚ ਜਾ ਰਹੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੇ ਚੱਲਦੇ ਬਾਈਕ ਸਵਾਰ ਦੀ ਮੋਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਨਜ਼ਦੀਕ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ ਤੇ ਫੜ ਲਿਆ। ਜਦਕਿ ਇੱਕ ਕਾਰ ਸਵਾਰ ਮੌਕੇ ਤੋਂ ਭੱਜ ਗਿਆ। ਮੌਕੇ ਤੇ ਮੌਜੂਦ ਲੋਕਾਂ ਮੁਤਾਬਿਕ ਬਾਈਕ ਸਵਾਰ ਜੋ ਪਿੰਡ ਟਹਿਣਾ ਵਿਖੇ ਕੋਲਡ ਸਟੋਰ ਚ ਕੰਮ ਕਰਦਾ ਸੀ। ਜਦੋਂ ਉਹ ਰਾਤ ਨੂੰ ਆਪਣੀ ਡਿਊਟੀ ਖਤਮ ਕਰ ਆਪਣੇ ਬਾਈਕ ਤੇ ਵਾਪਿਸ ਪਿੰਡ ਜਾ ਰਿਹਾ ਸੀ ਉਸ ਸਮੇਂ ਪਿੰਡ ਕਲੇਰ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰੀ। ਇਸਦੇ ਚੱਲਦੇ ਬਾਈਕ ਸਵਾਰ ਹੇਠਾਂ ਡਿੱਗ ਪਿਆ। ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਮੈਡੀਕਲ ਹਸਪਤਾਲ ਮੋਰਚਰੀ ‘ਚ ਭੇਜਿਆ ਗਿਆ, ਜਿਥੇ ਅੱਜ ਉਸਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News