Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਪਿਆ ਭਾਰੀ ਮੀਂਹ

Punjab Weather– ਪੰਜਾਬ ਦਾ ਮੌਸਮ ਇਕਦਮ ਬਦਲ ਗਿਆ ਹੈ। ਮੌਸਮ ਵਿਭਾਗ ਦੀ ਅੱਜ ਸ਼ਾਮ ਬਾਰੇ ਭਵਿੱਖਬਾਣੀ ਸੱਚ ਸਾਬਤ ਹੋਈ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਕੁਝ ਥਾਈਂ ਗੜ੍ਹੇ ਪੈਣ ਵੀ ਖਬਰ ਆ ਰਹੀ ਹੈ। ਮਲੋਟ ਵਿਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਸ਼ੁਰੂ ਹੋਈ ਹੈ। ਇਥੇ ਗੜ੍ਹੇਮਾਰੀ ਵੀ ਹੋ ਰਹੀ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਪਿਆ ਭਾਰੀ ਮੀਂਹ

Punjab Weather– ਪੰਜਾਬ ਦਾ ਮੌਸਮ ਇਕਦਮ ਬਦਲ ਗਿਆ ਹੈ। ਮੌਸਮ ਵਿਭਾਗ ਦੀ ਅੱਜ ਸ਼ਾਮ ਬਾਰੇ ਭਵਿੱਖਬਾਣੀ ਸੱਚ ਸਾਬਤ ਹੋਈ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਕੁਝ ਥਾਈਂ ਗੜ੍ਹੇ ਪੈਣ ਵੀ ਖਬਰ ਆ ਰਹੀ ਹੈ। ਮਲੋਟ ਵਿਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਸ਼ੁਰੂ ਹੋਈ ਹੈ। ਇਥੇ ਗੜ੍ਹੇਮਾਰੀ ਵੀ ਹੋ ਰਹੀ ਹੈ। ਤੇਜ਼ ਹਵਾਵਾਂ ਨੇ ਮੌਸਮ ਨੂੰ ਬਦਲ ਦਿੱਤਾ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ ਇਕਦਮ ਮੌਸਮ ਬਦਲ ਗਿਆ ਹੈ। ਇਥੇ ਵੀ ਭਾਰੀ ਮੀਂਹ ਦੀ ਖਬਰ ਆ ਰਹੀ ਹੈ।

ਦੱਸ ਦਈਏ ਕਿ ਇਸ ਮੌਨਸੂਨ ਸੀਜ਼ਨ ਵਿਚ ਦੇਸ਼ ਭਰ ਵਿਚ ਰਿਕਾਰਡ ਤੋੜ ਭਾਰੀ ਬਾਰਿਸ਼ ਹੋਈ। ਕਈ ਰਾਜਾਂ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ। ਮਾਨਸੂਨ ਦੇ ਜਾਣ ਤੋਂ ਬਾਅਦ ਕਈ ਰਾਜਾਂ ਵਿਚ ਕੁਝ ਦਿਨਾਂ ਲਈ ਬਾਰਿਸ਼ ਰੁਕੀ ਰਹੀ, ਪਰ ਹੁਣ ਇਕ ਵਾਰ ਫਿਰ ਮੌਸਮ ਵਿਗੜ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ 4 ਅਤੇ 5 ਨਵੰਬਰ ਨੂੰ ਪੰਜਾਬ ਸਣੇ ਕੁਝ ਰਾਜਾਂ ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਵਿਚ ਅਗਲੇ ਦੋ ਦਿਨ 4 ਤੇ 5 ਨਵੰਬਰ ਨੂੰ ਮੌਸਮ ਬਦਲੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ ਅਤੇ ਪੰਜਾਬ ਵਿੱਚ ਠੰਢ ਵੀ ਜ਼ੋਰ ਫੜ ਸਕਦੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਦੋ ਦਿਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ (Punjab Weather Alert) ਭਵਿੱਖਬਾਣੀ ਹੈ। 4 ਨਵੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਹੋਰ ਆਲੇ-ਦੁਆਲੇ ਦੇ ਇਲਾਕੇ ਵਿੱਚ ਮੀਂਹ ਪੈ ਸਕਦਾ ਹੈ, ਜਦੋਂ ਕਿ 5 ਨਵੰਬਰ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੂਪਨਗਰ ਦੇ ਆਲੇ-ਦੁਆਲੇ ਇਲਾਕੇ ਵਿੱਚ ਮੀਂਹ ਪਵੇਗਾ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ ਵਿਚ ਅਗਲੇ ਦੋ ਦਿਨਾਂ ਤੋਂ ਬਾਅਦ ਸਵੇਰ ਤੇ ਰਾਤ ਸਮੇਂ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਸਵੇਰੇ ਤੇ ਰਾਤ ਨੂੰ ਠੰਢ ਵਧੇਗੀ।

ਇਸ ਸਾਲ ਰਾਜਸਥਾਨ ਵਿਚ ਵੀ ਭਾਰੀ ਬਾਰਿਸ਼ ਹੋਈ। ਪਿਛਲੇ ਕੁਝ ਦਿਨਾਂ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਦੁਬਾਰਾ ਬਾਰਿਸ਼ ਹੋਈ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਇੱਕ ਚਿਤਾਵਨੀ ਜਾਰੀ ਕੀਤੀ ਹੈ ਕਿ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਦੁਬਾਰਾ ਖਰਾਬ ਹੋਣ ਦੀ ਸੰਭਾਵਨਾ ਹੈ। 4 ਨਵੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਬਿਜਲੀ ਡਿੱਗਣ ਦੀ ਵੀ ਚਿਤਾਵਨੀ ਹੈ।

ਹਰਿਆਣਾ ਵਿਚ ਮੌਸਮ ਕਿਹੋ ਜਿਹਾ ਰਹੇਗਾ?
ਹਰਿਆਣਾ ਵਿਚ ਇਸ ਮੌਨਸੂਨ ਸੀਜ਼ਨ ਵਿੱਚ ਵੀ ਸ਼ਾਨਦਾਰ ਬਾਰਿਸ਼ ਹੋਈ। ਹੁਣ, ਮੌਸਮ ਇੱਕ ਵਾਰ ਫਿਰ ਰਾਜ ਵਿੱਚ ਆਪਣਾ ਕਹਿਰ ਦਿਖਾਉਣ ਵਾਲਾ ਹੈ। ਮੌਸਮ ਵਿਭਾਗ ਨੇ ਇਕ ਚfਤਾਵਨੀ ਜਾਰੀ ਕੀਤੀ ਹੈ ਕਿ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 4 ਅਤੇ 5 ਨਵੰਬਰ ਨੂੰ ਬੂੰਦਾਬਾਂਦੀ ਹੋਵੇਗੀ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News