Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਕਾਂਗਰਸ ਨੂੰ ਸੁਪਰੀਮ ਕੋਰਟ ਦਾ ਦੂਜਾ ਨੋਟਿਸ, ਬਾਜਵਾ ਅਤੇ ਤਰਨਤਾਰਨ DC ਨੂੰ ਪੇਸ਼ ਹੋਣ ਲਈ ਸੰਮਨ ਜਾਰੀ

Bhai Jaita photo Controversy; ਤਰਨਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਤਸਵੀਰ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਭਕਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗਾਦੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕਾਂਗਰਸ ਨੂੰ ਸੁਪਰੀਮ ਕੋਰਟ ਦਾ ਦੂਜਾ ਨੋਟਿਸ, ਬਾਜਵਾ ਅਤੇ ਤਰਨਤਾਰਨ DC ਨੂੰ ਪੇਸ਼ ਹੋਣ ਲਈ ਸੰਮਨ ਜਾਰੀ

Bhai Jaita photo Controversy; ਤਰਨਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਤਸਵੀਰ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਭਕਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗਾਦੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਨਿੱਜੀ ਤੌਰ ‘ਤੇ ਅਤੇ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ 17 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਕਮਿਸ਼ਨ ਦਾ ਇਹ ਦੂਜਾ ਨੋਟਿਸ ਹੈ। ਇਸ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਸੀ।

ਐਸਸੀ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ, 2004 ਦੀ ਧਾਰਾ 10(2)(h) ਦੇ ਤਹਿਤ ਮਾਮਲੇ ਦੀ ਖੁਦ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਰਾਜਨੀਤਿਕ ਲਾਭ ਲਈ ਭਾਈ ਜੀਵਨ ਸਿੰਘ (ਭਾਈ ਜੈਤਾ) ਅਤੇ 9ਵੀਂ ਪਾਤਸ਼ਾਹੀ, ਸ੍ਰੀ ਗੁਰੂ ਤੇਗ ਬਹਾਦਰ ਦੀਆਂ ਤਸਵੀਰਾਂ ਦੀ ਅਪਮਾਨਜਨਕ ਵਰਤੋਂ ਸੰਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਦੇ ਆਧਾਰ ‘ਤੇ ਦੋਵਾਂ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਮਿਤੀ ਤੱਕ ਜਵਾਬ ਅਤੇ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਜਾਂਦੀ ਹੈ, ਤਾਂ ਕਮਿਸ਼ਨ ਧਾਰਾ 10(1) ਦੇ ਤਹਿਤ ਆਪਣੀਆਂ ਸਿਵਲ ਅਦਾਲਤ ਵਰਗੀਆਂ ਸ਼ਕਤੀਆਂ ਦੀ ਵਰਤੋਂ ਕਰਨ ਲਈ ਮਜਬੂਰ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News