Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਸਿਬਿਨ ਸੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

Punjab Chief Electoral Officer Meeting: ਮੀਟਿੰਗ ਦੌਰਾਨ ਸਿਬਿਨ ਸੀ ਨੇ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ। Tarn Taran By-Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਸਿਬਿਨ ਸੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

Punjab Chief Electoral Officer Meeting: ਮੀਟਿੰਗ ਦੌਰਾਨ ਸਿਬਿਨ ਸੀ ਨੇ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ।

Tarn Taran By-Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ‘ਚ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਹਾਜ਼ਰ ਸਨ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ, ਸ਼ਰਾਬ ਅਤੇ ਕਿਸੇ ਵੀ ਤਰ੍ਹਾਂ ਦੇ ਮੁਫਤ ਸਮਾਨ ਵੰਡਣ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ

ਉਨ੍ਹਾਂ ਨਿਰਦੇਸ਼ ਦਿੱਤੇ ਕਿ 9 ਨਵੰਬਰ ਨੂੰ ਸ਼ਾਮੀ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਬਾਹਰੀ ਵਿਅਕਤੀ ਤਰਨ ਤਾਰਨ ਹਲਕੇ ਵਿੱਚ ਨਾ ਹੋਵੇ। ਮੁੱਖ ਚੋਣ ਅਧਿਕਾਰੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।

ਉਨ੍ਹਾਂ ਨੇ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਹਾਲ ਵਿੱਚ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਅਤੇ ਚੋਣ ਅਮਲੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ‘ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾਵੇ।

ਪੁਲਿਸ ਨਾਕਿਆਂ ‘ਤੇ ਸੀਸੀਟੀਵੀ ਅਤੇ ਪੈਟਰੋਲਿੰਗ ਟੀਮਾਂ ਰਾਹੀਂ 24 ਘੰਟੇ ਨਿਗਰਾਨੀ

ਸਿਬਿਨ ਸੀ ਨੇ ਕਿਹਾ ਕਿ ਪੁਲਿਸ ਨਾਕਿਆਂ ‘ਤੇ ਸੀਸੀਟੀਵੀ ਅਤੇ ਪੈਟਰੋਲਿੰਗ ਟੀਮਾਂ ਰਾਹੀਂ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਰੋਕੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐੱਸ.ਐੱਸ.ਪੀ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਕੁੱਲ 114 ਥਾਵਾਂ ‘ਤੇ 222 ਪੋਲਿੰਗ ਬੂਥ

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਹਲਕੇ ਵਿੱਚ ਵੋਟਿੰਗ ਲਈ ਕੁੱਲ 114 ਥਾਵਾਂ ‘ਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 100 ਪੋਲਿੰਗ ਬੂਥਾਂ ਦੀ ਪਛਾਣ ਸੰਵੇਦਨਸ਼ੀਲ ਪੋਲਿੰਗ ਬੂਥਾਂ ਵਜੋਂ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ।

ਇਸ ਤੋਂ ਇਲਾਵਾ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਗਏ ਹੈ। ਜਦਕਿ ਦਿਵਿਆਂਗ ਵੋਟਰਾਂ ਅਤੇ ਨੌਜਵਾਨ ਵੋਟਰਾਂ ਲਈ 1-1 ਪੋਲਿੰਗ ਬੂਥ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ 100 ਫੀਸਦੀ ਵੈੱਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ।

9 ਨਵੰਬਰ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡ੍ਰਾਈ ਡੇਅ

ਐੱਸ.ਐੱਸ.ਪੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਐਕਸਾਇਜ਼ ਵਿਭਾਗ ਦੀਆਂ ਟੀਮਾਂ ਗੈਰ ਕਾਨੂੰਨੀ ਸ਼ਰਾਬ ਦੀ ਆਮਦ ਉੱਤੇ ਨਜ਼ਰ ਰੱਖਣ ਲਈ ਤਾਇਨਾਤ ਹਨ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੇ 768 ਅਤੇ ਪੰਜਾਬ ਪੁਲਿਸ ਦੇ 876 ਜਵਾਨ ਤਾਇਨਾਤ ਕੀਤੇ ਗਏ ਹਨ। ਸਾਰੇ 114 ਪੋਲਿੰਗ ਸਥਾਨਾਂ ‘ਤੇ 480 ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਗੈਰ-ਸਮਾਜਿਕ ਅਨਸਰਾਂ ਉੱਤੇ ਨਜ਼ਰ ਰੱਖਣ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਬ, ਨਕਦੀ ਤੇ ਨਸ਼ੀਲੇ ਪਦਾਰਥਾਂ ਦੀ ਆਮਦ ‘ਤੇ ਨੱਥ ਪਾਉਣ ਲਈ ਨਾਲ ਲੱਗਦੇ ਜ਼ਿਲ੍ਹਿਆਂ ਦੀ ਸਰਹੱਦ ‘ਤੇ ਛੇ ਨਾਕੇ ਲਗਾਏ ਗਏ ਹਨ।

ਤਰਨ ਤਾਰਨ ‘ਚ ਵੋਟਰਾਂ ਦੀ ਕੁੱਲ ਗਿਣਤੀ 192838

ਇਸ ਤੋਂ ਇਲਾਵਾ ਵੋਟਿੰਗ ਤੋਂ 72 ਘੰਟੇ ਪਹਿਲਾਂ 22 ਪੈਟਰੋਲਿੰਗ ਪਾਰਟੀਆਂ ਵੱਲੋਂ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਗਸ਼ਤ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਜ਼ਿਕਰਯੋਗ ਹੈ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।

ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

Read Latest News and Breaking News at Daily Post TV, Browse for more News

Ad
Ad

Punjab District News