ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਭਲਕੇ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ

Faridkot News: ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ। Martyrdom of Guru Tegh Bahadur Ji: ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਵਿਧਾਇਕ ਗੁਰਦਿੱਤ ਸਿੰਘ ਸੇਖੋਂ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਲਕੇ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ

Faridkot News: ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ।

Martyrdom of Guru Tegh Bahadur Ji: ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ।

ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ ਵਾਰ ਵਾਰ ਨਹੀਂ ਆਉਂਦੇ ਅਤੇ ਸਾਡੇ ਗੁਰੂਆਂ ਅਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਮਸ਼ੂਹਰ ਢਾਡੀ ਜੱਥੇ ਵੀ ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਨਿਹਾਲ ਕਰਨਗੇ।

ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਨੂੰ ਬਹੁਤ ਵੱਡਾ ਮਾਣ ਮਿਲ ਰਿਹਾ ਹੈ ਕਿ ਲਾਈਟ ਐਂਡ ਸਾਊਂਡ ਸਮਾਗਮ ਤੋਂ ਇਲਾਵਾ 20 ਨਵੰਬਰ ਨੂੰ ਮਾਲਵਾ ਜੋਨ ਦਾ ਨਗਰ ਕੀਰਤਨ ਕਿਲ੍ਹਾ ਮੁਬਾਰਕ ਦੇ ਬਾਬਾ ਫਰੀਦ ਸਥਾਨ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸਮਾਗਮ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀ ਵੱਧ ਚੜ੍ਹ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆ ਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਆਪਣੇ ਸ਼ਹਾਦਤਾਂ ਨਾਲ ਭਰਪੂਰ ਮਹਾਨ ਵਿਰਸੇ ਤੋਂ ਜਾਣੂ ਹੋਣ।

Read Latest News and Breaking News at Daily Post TV, Browse for more News

Ad
Ad

Punjab District News