ਪੀਯੂ ਸੈਨੇਟ-ਸਿੰਡੀਕੇਟ ‘ਤੇ ਪੁਰਾਣਾ ਸਿਸਟਮ ਕੀਤਾ ਜਾਵੇਗਾ ਲਾਗੂ, ਮੰਤਰੀ ਰਵਨੀਤ ਬਿੱਟੂ ਨੇ ਵੀਡੀਓ ਜਾਰੀ ਕਰ ਸਾਂਝੀ ਕੀਤੀ ਜਾਣਕਾਰੀ
PU Senate-Syndicate Case; ਪੰਜਾਬ ਯੂਨੀਵਰਸਿਟੀ (ਪੀਯੂ) ਦੀ ਪੂਰੀ ਸੈਨੇਟ-ਸਿੰਡੀਕੇਟ ਪ੍ਰਣਾਲੀ ਪਹਿਲਾਂ ਵਾਂਗ ਕੰਮ ਕਰੇਗੀ। ਇਸ ਮਾਮਲੇ ‘ਤੇ ਕੇਂਦਰ ਸਰਕਾਰ ਵੱਲੋਂ ਜਲਦੀ ਹੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਐਲਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ।
ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਕੀਤੀ ਗਈ ਤਿੰਨ ਮਿੰਟ ਦੀ ਵੀਡੀਓ ਵਿੱਚ, ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਦੇ ਵੀ ਪੰਜਾਬ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜ਼ਬਰਦਸਤੀ ਨਹੀਂ ਚਾਹੁੰਦੇ।
ਮੈਨੂੰ ਕੈਬਨਿਟ ਵਿੱਚ ਉਨ੍ਹਾਂ ਨੂੰ ਪੰਜਾਬ ਬਾਰੇ ਸਹੀ ਜਾਣਕਾਰੀ ਪੇਸ਼ ਕਰਨ ਲਈ ਰੱਖਿਆ ਗਿਆ ਸੀ। ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ‘ਤੇ ਇੱਕ ਨੋਟੀਫਿਕੇਸ਼ਨ ਅੱਜ ਰਾਤ, ਸ਼ੁੱਕਰਵਾਰ, 7 ਨਵੰਬਰ, 2025 ਜਾਂ 8 ਨਵੰਬਰ, 2025 ਨੂੰ ਜਾਰੀ ਕੀਤਾ ਜਾਵੇਗਾ।
ਉਹਨਾਂ ਕਿਹਾ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੌਰਾਨ ਵੀ ਅਜਿਹਾ ਨਹੀਂ ਚਾਹੁੰਦੇ ਸੀ , ਪਰ ਉਹਨਾਂ ਨੂੰ ਸੂਚਿਤ ਨਹੀਂ ਕੀਤਾ ਗਿਆ ਸੀ। ਕਿਸੇ ਵੀ ਵਿਦਿਆਰਥੀ ਨੂੰ ਵਿਰੋਧ ਕਰਨ ਦੀ ਕੋਈ ਲੋੜ ਨਹੀਂ ਹੈ। ਜਲਦੀ ਹੀ ਫੈਸਲਾ ਲਿਆ ਜਾਵੇਗਾ। ਵੀਡੀਓ ਵਿੱਚ, ਰਵਨੀਤ ਬਿੱਟੂ ਹੱਥ ਜੋੜ ਕੇ ਮੁਆਫੀ ਵੀ ਮੰਗਦੇ ਨਜ਼ਰ ਆਏ।