Hukumnama Sahib:ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥
ਰਾਗ ਗੂਜਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ।੧। ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ।ਰਹਾਉ।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!