Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਨਸੀਹਤ, ਕਿਹਾ- ਧਾਰਮਿਕ ਸਮਾਗਮਾਂ ‘ਚ ਦਖ਼ਲਅੰਦਾਜ਼ੀ ਤੋਂ ਬਚੇ ਸਰਕਾਰ

SGPC; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵਿੱਚ ਦਖਲਅੰਦਾਜ਼ੀ ਤੋਂ ਬਚਣਾ ਚਾਹੀਦਾ ਹੈ। […]
Nishant Malyan
By : Updated On: 08 Nov 2025 17:30:PM
ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਨਸੀਹਤ, ਕਿਹਾ- ਧਾਰਮਿਕ ਸਮਾਗਮਾਂ ‘ਚ ਦਖ਼ਲਅੰਦਾਜ਼ੀ ਤੋਂ ਬਚੇ ਸਰਕਾਰ

SGPC; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵਿੱਚ ਦਖਲਅੰਦਾਜ਼ੀ ਤੋਂ ਬਚਣਾ ਚਾਹੀਦਾ ਹੈ।

ਇਸ਼ਤਿਹਾਰ

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਰਤਨ ਸਮਾਗਮ ਕਰਨ ਦੀ ਇਜਾਜ਼ਤ ਨਾ ਦੇਣ ਬਾਰੇ ਚੱਲ ਰਹੀਆਂ ਖਬਰਾਂ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਸਪਸ਼ਟ ਕੀਤਾ ਗਿਆ ਸੀ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਕਾਸ ਕਾਰਜਾਂ ਵੱਲ ਧਿਆਨ ਦੇਵੇ ਅਤੇ ਸੰਗਤ ਦੀ ਸਹੂਲਤ ਲਈ ਸਹਿਯੋਗ ਕਰੇ। ਪ੍ਰੰਤੂ ਇਸ ਦੇ ਬਾਵਜੂਦ ਵੀ ਸਰਕਾਰ ਸਿੱਖ ਪੰਥ ਦੂਆਂ ਸੰਸਥਾਵਾਂ ਦੇ ਮੁਕਾਬਲੇ ਉਤੇ ਧਾਰਮਿਕ ਸਮਾਗਮ ਤੇ ਕੀਰਤਨ ਦਰਬਾਰ ਕਰਵਾਉਣ ਦੀ ਆਪਣੀ ਜਿੱਦ ਪੁਗਾ ਰਹੀ ਹੈ, ਜੋ ਪੰਥਕ ਭਾਵਨਾਵਾਂ ਦੇ ਵਿਰੁੱਧ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਮਰਿਯਾਦਾ ਨਾਲ ਜੁੜਿਆ ਹੋਇਆ ਮਾਮਲਾ ਹੈ, ਜਿਸ ਵਿਚ ਕਿਸੇ ਵੀ ਅਵੱਗਿਆ ਬਾਅਦ ਵਿਵਾਦ ਬਣਦੇ ਹਨ। ਸਰਕਾਰ ਵੱਲੋਂ ਪਹਿਲਾਂ ਵੀ ਸ੍ਰੀ ਨਗਰ ਦੇ ਇਕ ਸਮਾਗਮ `ਚ ਮਰਿਆਦਾ ਦੀ ਹੋਈ ਭਾਰੀ ਉਲੰਘਣਾ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਵਿਚਾਰਿਆ ਗਿਆ ਸੀ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਸਰਕਾਰ ਨੂੰ ਕਿਹਾ ਸੀ ਕਿ ਉਹ ਧਾਰਮਿਕ ਸਮਾਗਮਾਂ ਦੀ ਥਾਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵੱਲ ਧਿਆਨ ਦੇਵੇ ਅਤੇ ਸਮਾਗਮਾਂ ਦੀ ਜਿੰਮੇਵਾਰੀ ਸਿੱਖ ਸੰਸਥਾਵਾਂ ਨਿਭਾਉਣ।

ਉਨ੍ਹਾਂ ਆਖਿਆ ਕਿ ਹੁਣ ਸਰਕਾਰ ਜਾਣ ਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਧਾਰਮਿਕ ਸਮਾਗਮਾਂ ਵਿਚ ਦਖਲਅੰਦਾਜ਼ੀ ਕਰ ਰਹੀ ਹੈ, ਜਿਸ ਤੋਂ ਉਸ ਨੂੰ ਬਚਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News