Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 11 ਲੱਖ ਰੁਪਏ

SGPC President Harjinder Singh Dhami; ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 11 ਲੱਖ ਰੁਪਦੇ ਦਾ ਯੋਗਦਾਨ ਪਾਇਆ ਹੈ। ਇਸ ਰਾਸ਼ੀ ਦਾ ਚੈੱਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਕਮੇਟੀ ਦੇ ਪ੍ਰਬੰਧਕ ਮੈਂਬਰ ਬਾਬਾ ਨਾਗਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ […]
Nishant Malyan
By : Updated On: 08 Nov 2025 19:46:PM
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 11 ਲੱਖ ਰੁਪਏ

SGPC President Harjinder Singh Dhami; ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 11 ਲੱਖ ਰੁਪਦੇ ਦਾ ਯੋਗਦਾਨ ਪਾਇਆ ਹੈ। ਇਸ ਰਾਸ਼ੀ ਦਾ ਚੈੱਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਕਮੇਟੀ ਦੇ ਪ੍ਰਬੰਧਕ ਮੈਂਬਰ ਬਾਬਾ ਨਾਗਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।

ਇਸ਼ਤਿਹਾਰ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਵਿੱਚ ਸੰਗਤਾਂ ਅਤੇ ਸੰਸਥਾਵਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਪ੍ਰੇਰਨਾ ਨਾਲ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News