ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਮਿਲੇਗੀ ਮੁਫਤ ਟੈਂਟ ਸਿਟੀ ਦੀ ਸਹੂਲਤ- ਹਰਜੋਤ ਬੈਂਸ

350th martyrdom anniversary of Sri Guru Tegh Bahadur Ji; ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀ ਸੰਗਤ ਦੀ ਸਹੂਲਤ ਲਈ ਪਹਿਲੀ ਵਾਰ ਟੈਂਟ ਸਿਟੀ ਦੀ ਮੁਫਤ ਸਹੂਲਤ ਉਪਲੱਬਧ ਕਰਵਾਈ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਮਿਲੇਗੀ ਮੁਫਤ ਟੈਂਟ ਸਿਟੀ ਦੀ ਸਹੂਲਤ- ਹਰਜੋਤ ਬੈਂਸ

350th martyrdom anniversary of Sri Guru Tegh Bahadur Ji; ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀ ਸੰਗਤ ਦੀ ਸਹੂਲਤ ਲਈ ਪਹਿਲੀ ਵਾਰ ਟੈਂਟ ਸਿਟੀ ਦੀ ਮੁਫਤ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਇਸ ਟੈਂਟ ਸਿਟੀ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹੋਣੀਆਂ।

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਇਸ ਟੈਂਟ ਸਿਟੀ ਦੇ ਜੰਗੀ ਪੱਧਰ ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਟੈਂਟ ਸਿਟੀ ਦੀ ਬੁਕਿੰਗ ਆਨਲਾਈਨ ਹੋਵੇਗੀ ਅਤੇ ਹਰ ਪਰਿਵਾਰ ਇਹ ਟੈਂਟ ਸਿਟੀ ਦੋ ਦਿਨ ਲਈ ਬੁੱਕ ਕਰ ਸਕੇਗਾ। ਇਸ ਟੈਂਟ ਸਿਟੀ ਨੂੰ ਤਿੰਨ ਭਾਗਾਂ ਵਿਚ ਬਣਾਇਆ ਜਾ ਰਿਹਾ ਹੈ, 67 ਏਕੜ ਵਿੱਚ ਚੰਡੇਸਰ ਵਿਖੇ ਟੈਂਟ ਸਿਟੀ ਦਾ ਨਿਰਮਾਣ ਚੱਲ ਰਿਹਾ ਹੈ ਜਦੋਂ ਕਿ 7 ਏਕੜ ਵਿਚ ਝਿੰਜੜੀ ਅਤੇ 6 ਏਕੜ ਵਿਚ ਪਾਵਰ ਕਾਮ ਗਰਾਊਡ ਵਿੱਚ ਟੈਂਟ ਸਿਟੀ ਬਣ ਰਹੀ ਹੈ।

ਪਹਿਲੀ ਟੈਂਟ ਸਿਟੀ ਚੰਡੇਸਰ 67 ਏਕੜ ਵਿਚ ਬਣੇਗੀ ਜਿਸ ਵਿੱਚ 434 ਕਮਰੇ ਹੋਣਗੇ, ਹਰ ਇੱਕ ਕਮਰੇ ਵਿੱਚ 16 ਬੈਡ ਲਗਾਏ ਜਾਣਗੇ, ਇਸੇ ਤਰਾਂ ਇਸੇ ਸਥਾਨ ਤੇ 264 ਕਮਰੇ ਹੋਰ ਤਿਆਰ ਹੋਣਗੇ ਜਿਨ੍ਹਾਂ ਵਿੱਚ 4-4 ਬੈਡ ਲਗਾਏ ਜਾਣਗੇ, ਇਸ ਤੋ ਇਲਾਵਾ ਸ਼ਰਧਾਂਲੂਆਂ ਦੇ ਠਹਿਰਣ ਲਈ ਹੋਰ ਵਿਵਸਥਾ ਵੀ ਕੀਤੀ ਜਾਵੇਗੀ, ਟੈਂਟ ਸਿਟੀ ਵਿੱਚ ਬਾਥਰੂਮ ਦੀ ਸਹੂਲਤ ਸ਼ਰਧਾਲੂਆਂ ਨੂੰ ਮਿਲੇਗੀ, ਨਿਰਵਿਘਨ ਬਿਜਲੀ ਸਪਲਾਈ ਅਤੇ ਜਲ ਸਪਲਾਈ ਤੇ ਡਰੇਨੇਜ ਦੀ ਸੁਚਾਰੂ ਵਿਵਸਥਾ ਕੀਤੀ ਗਈ ਹੈ,ਇਸੇ ਤਰਾਂ ਝਿੰਜੜੀ ਵਿੱਚ ਟੈਂਟ ਸਿਟੀ 7 ਏਕੜ ਵਿੱਚ ਬਣੇਗੀ, ਜਿਸ ਵਿੱਚ 66 ਕਮਰੇ ਬਣਾਏ ਜਾ ਰਹੇ ਹਨ, ਜਿੱਥੇ ਹਰ ਕਮਰੇ ਵਿੱਚ 16 ਬੈਡ ਲਗਾਏ ਜਾ ਰਹੇ ਹਨ ਅਤੇ 35 ਹੋਰ ਕਮਰੇ ਤਿਆਰ ਹੋਣਗੇ ਤੇ ਹਰ ਕਮਰੇ ਵਿਚ 4-4 ਬੈਡ ਲਗਾਏ ਜਾਣਗੇ। ਇਸੇ ਤਰਾਂ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਗਰਾਉਡ ਦੇ 6 ਏਕੜ ਵਿੱਚ 16 ਬੈਂਡ ਦੇ 9 ਡੋਰਮੈਟਰਿਕ ਬਣਨਗੇ, 90 ਕਮਰੇ ਹੋਰ ਸੂਬਿਆਂ ਤੋ ਆਉਣ ਵਾਲੀ ਸੰਗਤ ਲਈ ਵਿਸੇਸ਼ ਤੌਰ ਤੇ ਤਿਆਰ ਕੀਤੇ ਜਾ ਰਹੇ ਹਨ, ਜਿੱਥੇ ਸਾਰੀਆਂ ਲੋੜੀਦੀਆਂ ਸੁੱਖ ਸਹੂਲਤਾਂ ਸ਼ਰਧਾਲੂਆਂ ਲਈ ਉਪਲੱਬਧ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਇਹ ਸਾਰੀਆਂ ਟੈਂਟ ਸਿਟੀ ਨੂੰ 15 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ਵਾਰ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਸੰਭਾਵਨਾ ਹੈ, ਵੱਖ ਵੱਖ ਇਲਾਕਿਆਂ ਤੋਂ ਵੱਡੇ ਨਗਰ ਕੀਰਤਨ ਵੀ ਸ੍ਰੀ ਅਨੰਦਪੁਰ ਸਾਹਿਬ ਆ ਰਹੇ ਹਨ।

ਹਰਜੋਤ ਸਿੰਘ ਬੈਂਸ ਵੱਲੋਂ ਟੈਂਟ ਸਿਟੀ ਨੂੰ ਸੁਰੱਖਿਅਤ ਰੱਖਣ ਅਤੇ ਇਸ ਟੈਂਟ ਸਿਟੀ ਵਿੱਚ ਲੋੜੀਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਇਸ ਟੈਂਟ ਸਿਟੀ ਵਿੱਚ ਠਹਿਰਣ ਵਾਲੇ ਸ਼ਰਧਾਲੂਆਂ ਲਈ 500 ਈ ਰਿਕਸ਼ਾ ਅਤੇ ਗੋਲਫਕਾਰਟ ਤੈਨਾਂਤ ਹੋਣਗੇ, ਜੋ ਸ਼ਰਧਾਲੂਆਂ ਨੂੰ ਸ਼ਹੀਦੀ ਸਮਾਗਮ ਵਾਲੇ ਸਥਾਨ ਤੇ ਲੈ ਕੇ ਜਾਣ ਅਤੇ ਵਾਪਸ ਲਿਆਉਣ ਨੂੰ ਯਕੀਨੀ ਬਣਾਉਣਗੇ। ਟੈਂਟ ਸਿਟੀ ਚੰਡੇਸਰ ਚੱਕ ਮਾਤਾ ਨਾਨਕੀ ਜੀ, ਝਿੰਜੜੀ ਟੈਂਟ ਸਿਟੀ ਭਾਈ ਮਤੀ ਦਾਸ ਜੀ ਅਤੇ ਪੀ.ਐਸ.ਪੀ.ਸੀ.ਐਲ ਗਰਾਊਡ ਟੈਂਟ ਸਿਟੀ ਭਾਈ ਸਤੀ ਦਾਸ ਜੀ ਨੂੰ ਸਮਰਪਿਤ ਕੀਤੀ ਗਈ ਹੈ। ਦੇਸ਼ ਵਿਦੇਸ਼ ਤੋ ਆਉਣ ਵਾਲੇ ਸ਼ਰਧਾਲੂ ਇਸ ਦੀ ਆਨਲਾਈਨ ਬੁਕਿੰਗ ਕਰਵਾ ਸਕਣਗੇ।

Read Latest News and Breaking News at Daily Post TV, Browse for more News

Ad
Ad

Punjab District News