Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

MP ਵਿਕਰਮਜੀਤ ਸਿੰਘ ਸਾਹਨੀ ਨੇ ਨੰਗਲ ਸੋਹਲ ਵਿੱਚ ਕੀਤਾ ਦੌਰਾ, ਕਿਸਾਨਾਂ ਦੇ ਦਰਦ ਨੂੰ ਸਮਝਿਆ, ਮੌਕੇ ‘ਤੇ ਲਿਆ ਹਾਲਾਤਾਂ ਦਾ ਜਾਇਜ਼ਾ

MP Vikramjit Singh Sahni; ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸੀਮਾਵਰਤੀ ਪਿੰਡ ਨੰਗਲ ਸੋਹਲ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀ ਤਾਰਾਂ ਦੇ ਵਿਚਕਾਰ ਆਉਣ ਵਾਲੀ ਜ਼ਮੀਨ ’ਤੇ ਕਿਸਾਨਾਂ ਨੂੰ ਸਭ ਤੋਂ ਵੱਡੀ ਸਮੱਸਿਆ ਇਹ ਹੈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MP ਵਿਕਰਮਜੀਤ ਸਿੰਘ ਸਾਹਨੀ ਨੇ ਨੰਗਲ ਸੋਹਲ ਵਿੱਚ ਕੀਤਾ ਦੌਰਾ, ਕਿਸਾਨਾਂ ਦੇ ਦਰਦ ਨੂੰ ਸਮਝਿਆ, ਮੌਕੇ ‘ਤੇ ਲਿਆ ਹਾਲਾਤਾਂ ਦਾ ਜਾਇਜ਼ਾ

MP Vikramjit Singh Sahni; ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸੀਮਾਵਰਤੀ ਪਿੰਡ ਨੰਗਲ ਸੋਹਲ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀ ਤਾਰਾਂ ਦੇ ਵਿਚਕਾਰ ਆਉਣ ਵਾਲੀ ਜ਼ਮੀਨ ’ਤੇ ਕਿਸਾਨਾਂ ਨੂੰ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਬੀ.ਐਸ.ਐਫ. ਵੱਲੋਂ ਡੀ-ਸਿਲਟਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਖੇਤਾਂ ’ਚ ਪਾਣੀ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਕੱਲ੍ਹ ਤੋਂ ਉਥੇ ਕੰਮ ਸ਼ੁਰੂ ਕਰੇਗੀ ਤਾਂ ਜੋ ਕਿਸਾਨ ਜਲਦੀ ਬੀਜਾਈ ਕਰ ਸਕਣ।

ਸਾਹਨੀ ਨੇ ਦੱਸਿਆ ਕਿ ਜਦੋਂ ਅਗਸਤ ਵਿਚ ਹੜ੍ਹ ਆਏ ਸੀ, ਉਹ ਤੁਰੰਤ ਸੇਵਾ ਲਈ ਮੈਦਾਨ ਵਿਚ ਉਤਰ ਪਏ ਸਨ। ਉਨ੍ਹਾਂ ਕਿਹਾ “ਉਸ ਸਮੇਂ ਕਿਸ਼ਤੀਆਂ ਤੇ ਤਰਪਾਲਾਂ ਦੀ ਬਹੁਤ ਘਾਟ ਸੀ। ਅਸੀਂ ਤੁਰੰਤ ਕਿਸ਼ਤੀਆਂ , ਤਰਪਾਲਾਂ, ਪਸ਼ੂਆਂ ਲਈ ਚਾਰਾ ਤੇ ਹੋਰ ਜ਼ਰੂਰੀ ਸਮਾਨ ਭੇਜਿਆ। ਮੈਂ ਖੁਦ ਕਈ ਵਾਰ ਕਿਸ਼ਤੀਆਂ ਵਿਚ ਬੈਠ ਕੇ ਅਜਨਾਲਾ ਖੇਤਰ ਦੇ ਪਿੰਡਾਂ ’ਚ ਪਹੁੰਚਿਆ ਤੇ ਸੇਵਾ ਕਰਵਾਈ।”

ਉਨ੍ਹਾਂ ਦੱਸਿਆ ਕਿ ਅਜਨਾਲਾ ਵਿੱਚ ਪੰਜ ਏਕੜ ਦਾ ਵੇਅਰਹਾਊਸ ਬਣਾਇਆ ਗਿਆ ਹੈ ਜਿਥੋਂ ਫੌਗ ਮਸ਼ੀਨਾਂ, ਬਿਸਤਰੇ, ਬਰਤਨ ਤੇ ਹੋਰ ਸਾਮਾਨ ਪਿੰਡਾਂ ਵਿਚ ਵੰਡਿਆ ਜਾ ਰਿਹਾ ਹੈ। ਹੁਣ ਤੱਕ ਅੱਠ ਪਿੰਡਾਂ ’ਚ ਰੇਤ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਤੇ ਹੋਰ ਥਾਵਾਂ ਤੇ ਵੀ ਸੇਵਾ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਹਰ ਕਿਸਾਨ ਸਮੇਂ ਤੇ ਆਪਣੀ ਗੰਨੇ ਦੀ ਬਿਜਾਈ ਕਰ ਸਕੇ।

ਸਾਹਨੀ ਨੇ ਕਿਹਾ ਕਿ ਇਹ ਸਾਰੀ ਸੇਵਾ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ “ਗੁਰੂ ਸਾਹਿਬ ਨੇ ਫਰਮਾਇਆ ਕਿ ਜਿਨ੍ਹਾਂ ਦੀ ਬਾਂਹ ਫੜੀਏ, ਉਹ ਕਦੇ ਨਾ ਛੱਡੀਏ। ਇਹ ਸਾਡਾ ਫਰਜ਼ ਹੈ ਕਿ ਅਸੀਂ ਗਰੀਬ ਕਿਸਾਨਾਂ ਦੀ ਬਾਂਹ ਫੜੀਏ ਤੇ ਉਹਨਾਂ ਨੂੰ ਦੁਬਾਰਾ ਖੜਾ ਹੋਣ ਤੱਕ ਸਹਾਰਾ ਦਈਏ।”

ਸਾਹਨੀ ਨੇ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਿਸਾਨ ਫਸਲ ਬੀਮੇ (Crop Insurance) ਵੱਲ ਧਿਆਨ ਦੇਣ। ਉਨ੍ਹਾਂ ਕਿਹਾ “ਅਸੀਂ ਆਪਣੀ ਗੱਡੀ ਤੇ ਮੈਡੀਕਲ ਦਾ ਬੀਮਾ ਕਰਾਂਦੇ ਹਾਂ, ਤਾਂ ਫਸਲ ਦਾ ਕਿਉਂ ਨਹੀਂ?” ਉਨ੍ਹਾਂ ਨੇ ਕੇਂਦਰ ਤੇ ਰਾਜ ਸਰਕਾਰ ਦੇ ਨਾਲ ਨਾਲ ਐਨਜੀਓਜ਼ ਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕੀਤਾ ਜੋ ਇਸ ਸੇਵਾ ਮੁਹਿੰਮ ਵਿਚ ਭਾਗੀਦਾਰ ਹਨ।

ਸਾਹਨੀ ਨੇ ਕਿਹਾ ਕਿ ਕਈ ਸੈਲੀਬ੍ਰਿਟੀ ਤੇ ਨੇਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਆਏ ਸਨ, ਪਰ ਅਸਲ ਸੇਵਾ ਉਹ ਹੁੰਦੀ ਹੈ ਜੋ ਫੋਟੋ ਖਿੱਚਵਾ ਕੇ ਖਤਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ “ਸਾਡਾ ਕੰਮ ਤਦ ਤੱਕ ਮੁਕੰਮਲ ਨਹੀਂ ਹੋਵੇਗਾ ਜਦ ਤੱਕ ਹਰ ਖੇਤ ਵਿਚ ਗੰਨੇ ਦੀ ਫਸਲ ਨਹੀਂ ਉੱਗ ਜਾਂਦੀ ਤੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ।”

Read Latest News and Breaking News at Daily Post TV, Browse for more News

Ad
Ad

Punjab District News