Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Tarn Taran By-Election: ਤਰਨਤਾਰਨ ਜ਼ਿਮਣੀ ਚੋਣ ‘ਚ ਪਿਆ ਭੜਥੂ! ਅਕਾਲੀ ਨੇਤਾ ਨੇ ਕਿਹਾ- ਬੂਥ ਕੈਪਚਰਿੰਗ ਹੋ ਰਹੀ

ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਸੀਟ ‘ਚ ਅੱਜ, 11 ਨਵੰਬਰ ਨੂੰ ਉਪਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਚੱਲੇਗੀ। 9 ਵਜੇ ਤੱਕ 11% ਅਤੇ 11 ਵਜੇ ਤੱਕ 23.05% ਵੋਟਿੰਗ ਹੋ ਚੁੱਕੀ ਸੀ। ਦੁਪਹਿਰ 11 ਵਜੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਐਸਐਚਓ ‘ਤੇ ਧੱਕੇ ਮਾਰਣ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Tarn Taran By-Election: ਤਰਨਤਾਰਨ ਜ਼ਿਮਣੀ ਚੋਣ ‘ਚ ਪਿਆ ਭੜਥੂ! ਅਕਾਲੀ ਨੇਤਾ ਨੇ ਕਿਹਾ- ਬੂਥ ਕੈਪਚਰਿੰਗ ਹੋ ਰਹੀ

ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਸੀਟ ‘ਚ ਅੱਜ, 11 ਨਵੰਬਰ ਨੂੰ ਉਪਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਚੱਲੇਗੀ। 9 ਵਜੇ ਤੱਕ 11% ਅਤੇ 11 ਵਜੇ ਤੱਕ 23.05% ਵੋਟਿੰਗ ਹੋ ਚੁੱਕੀ ਸੀ। ਦੁਪਹਿਰ 11 ਵਜੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਐਸਐਚਓ ‘ਤੇ ਧੱਕੇ ਮਾਰਣ ਦਾ ਆਰੋਪ ਲਾਇਆ। ਕਿਹਾ ਕਿ ਸਰਕਾਰ ਦੇ ਕਹਿਣ ‘ਤੇ ਐਸਐਚਓ ਇਹ ਕਰ ਰਿਹਾ ਹੈ। ਇਸ ਨਾਲ ਇੱਕ ਏਐਸਆਈ ਵੀ ਜੁੜਿਆ ਹੋਇਆ ਹੈ। ਸਰਕਾਰੀ ਸਿਸਟਮ ਦੇ ਨਾਲ ਸਾਡੇ ਬੂਥ ਕੈਪਚਰ ਕੀਤੇ ਜਾ ਰਹੇ ਹਨ। ਇਸ ਨਾਲ ਜੁੜਿਆ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ। ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਦੀ ਗੱਲ ਕੀਤੀ।

ਮਿਲੀ ਸ਼ੱਕੀ ਕਾਰ

ਇਸ ਤੋਂ ਪਹਿਲਾਂ ਬੂਥ ਦੇ ਬਾਹਰ BJP ਦੇ ਕਾਊਂਟਰ ਅੰਦਰ ਇੱਕ ਸ਼ੱਕੀ ਕਾਰ ਖੜੀ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਤੁਰੰਤ ਪਹੁੰਚੀ ਅਤੇ ਕਾਰ ਨੂੰ ਹਟਾ ਦਿੱਤਾ। ਪੁਲਿਸ ਨੇ ਕਾਰ ਵਾਲੇ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਸਦੇ ਨਾਲ ਹੀ, ਜਗਦੀਸ਼ ਸਿੰਘ ਫਿਲੀਪੀਨਜ਼ ਤੋਂ ਖਾਸ ਤੌਰ ‘ਤੇ ਵੋਟ ਪਾਉਣ ਤਰਨਤਾਰਨ ਪਹੁੰਚੇ। ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸਿੱਧੂ ਨੇ ਵੀ ਪਰਿਵਾਰ ਸਮੇਤ ਵੋਟ ਪਾਇਆ।

ਜ਼ਿਕਰਯੋਗ ਹੈ ਕਿ 2022 ਵਿੱਚ ਚੋਣ ਜਿੱਤੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਿਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇਸ ਉਪਚੋਣ ਵਿੱਚ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਜਿਸ ਨੇ ਪਹਿਲੀ ਵਾਰੀ ਵਿਧਾਨ ਸਭਾ ਲਈ ਉਮੀਦਵਾਰ ਉਤਾਰਿਆ ਹੈ। ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ ‘ਤੇ ਐੱਸਐੱਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਹਟਾ ਦਿੱਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News