ਬਟਾਲਾ ਪੁਲਿਸ ਅਤੇ AGTF ਨੂੰ ਮਿਲੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਦਾ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
Punjab Police and AGTF: ਹਾਸਲ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਲਵ ਰੰਧਾਵਾ ਬਟਾਲਾ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਆਧੁਨਿਕ ਹਥਿਆਰ (ਦੋ ਪਿਸਤੌਲਾਂ, 3 ਮੈਗਜ਼ੀਨਾਂ ਅਤੇ 16 ਜ਼ਿੰਦਾ ਕਾਰਤੂਸ) ਬਰਾਮਦ ਕੀਤੇ ਹਨ।
Batala Police: ਪੰਜਾਬ ਪੁਲਿਸ ਸੂਬੇ ‘ਚ ਸ਼ਾਂਤੀ ਕਾਈਮ ਕਰਨ ਲਈ ਹਮੇਸ਼ਾਂ ਐਕਸ਼ਨ ‘ਚ ਰਹਿੰਦੀ ਹੈ। ਇਸ ਕੜੀ ਦੌਰਾਨ ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਲਵ ਰੰਧਾਵਾ ਬਟਾਲਾ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਆਧੁਨਿਕ ਹਥਿਆਰ (ਦੋ ਪਿਸਤੌਲਾਂ, 3 ਮੈਗਜ਼ੀਨਾਂ ਅਤੇ 16 ਜ਼ਿੰਦਾ ਕਾਰਤੂਸ) ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਅਸਲਾ ਐਕਟ, ਚੋਰੀ ਅਤੇ ਘਰ ਤੋੜਨ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹੋਣ ਦੇ ਨਾਲ ਇੱਕ ਅਪਰਾਧਿਕ ਪਿਛੋਕੜ ਵਾਲਾ ਹੈ।
ਲਵ ਰੰਧਾਵਾ ਖਿਲਾਫ਼ ਐਫਆਈਆਰ ਸਿਵਲ ਲਾਈਨਜ਼, ਬਟਾਲਾ ਵਿਖੇ ਅਸਲਾ ਐਕਟ ਤਹਿਤ ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ।