Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

‘ਯੁੱਧ ਨਸ਼ਿਆਂ ਵਿਰੁੱਧ’ ਦੇ 256ਵੇਂ ਦਿਨ ਪੰਜਾਬ ਪੁਲਿਸ ਦਾ ਐਕਸ਼ਨ, 286 ਥਾਵਾਂ ‘ਤੇ ਛਾਪੇਮਾਰੀ ਕਰਕੇ 59 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Punjab Police against Drugs: ਪੰਜਾਬ ਪੁਲਿਸ ਨੇ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। “Yudh Nashian Virudh” Campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 256ਵੇਂ ਦਿਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਦੇ 256ਵੇਂ ਦਿਨ ਪੰਜਾਬ ਪੁਲਿਸ ਦਾ ਐਕਸ਼ਨ, 286 ਥਾਵਾਂ ‘ਤੇ ਛਾਪੇਮਾਰੀ ਕਰਕੇ 59 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Punjab Police against Drugs: ਪੰਜਾਬ ਪੁਲਿਸ ਨੇ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

“Yudh Nashian Virudh” Campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਨਾਲ, 256 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,257 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 274 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 389 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਪੁਲਿਸ ਟੀਮਾਂ ਨੇ ਸੂਬੇ ਭਰ ‘ਚ 286 ਛਾਪੇ ਮਾਰੇ

ਇਸ ਆਪਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 286 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News