Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ: ਮੋਹਿੰਦਰ ਭਗਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ। ਮੰਤਰੀ ਭਗਤ ਨੇ ਮੀਟਿੰਗ […]
ਲੇਖਕ : ਪ੍ਰਕਾਸ਼ਿਤ: 
ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ: ਮੋਹਿੰਦਰ ਭਗਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ।

ਮੰਤਰੀ ਭਗਤ ਨੇ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੀ ਯੋਜਨਾ ‘ਆਪਣਾ ਪਿੰਡ ਆਪਣਾ ਬਾਗ਼’ ਅਧੀਨ ਹੋਈ ਪ੍ਰਗਤੀ ਅਤੇ ਵਿਭਾਗ ਵਿੱਚ ਚੱਲ ਰਹੇ ਹੋਰ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਮੰਤਰੀ ਨੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਪ੍ਰੋਜੈਕਟਾਂ ਜਿਨ੍ਹਾਂ ਵਿੱਚ ਪੌਲੀ ਹਾਊਸਾਂ ਤੋਂ ਇਲਾਵਾ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਸਬੰਧੀ ਉਤਪਾਦਨ ਦਾ ਵੀ ਵਿਸ਼ੇਸ਼ ਜਾਇਜ਼ਾ ਲਿਆ।

ਇਸ ਮੌਕੇ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦੇ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੇ ਲੱਗਣ ਵਾਲੇ ਫ਼ਲਦਾਰ ਬਾਗਾਂ ਤੋਂ ਹੋਣ ਵਾਲੀ ਆਮਦਨ ਪਿੰਡਾਂ ਦੇ ਵਿਕਾਸ ਲਈ ਵਰਤੀ ਜਾਵੇਗੀ। ਜਿਸ ਨਾਲ ਸੂਬੇ ਦੇ ਪਿੰਡ ਆਰਥਿਕ ਪੱਖੋਂ ਆਤਮਨਿਰਭਰ ਹੋਣਗੇ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗ਼ਬਾਨੀ ਕਮਿਸ਼ਨਰ ਬਬੀਤਾ ਕਲੇਰ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਵਲੋਂ ਵਿਭਾਗ ਅਧੀਨ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਖਾਲੀ ਅਸਾਮੀਆਂ ਨੂੰ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਜਾਣੂ ਕਰਵਾਇਆ। ਇਸ ਮੌਕੇ ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਹੇਠ ਸਾਰੇ ਪ੍ਰੋਜੈਕਟਾਂ‘ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਦੇਣ। ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News