Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਲੋਕਾਂ ਨੇ ਰਾਜਾ ਵੜਿੰਗ ਦੀ ਧੌਣ ‘ਚੋਂ ਕਿੱਲਾ ਕੱਢ ਦਿੱਤਾ, AAP ਦੀ ਜਿੱਤ ‘ਤੇ ਬੋਲੇ ਵਿਧਾਇਕ ਧਾਲੀਵਾਲ

Tarn Taran by election: ਤਰਨ ਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ 11 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ। ਆਪ ਦੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ। ਉੱਥੇ ਹੀ, ਜਿੱਤ ਤੋਂ ਬਾਅਦ ਪਾਰਟੀ ਆਗੂਆਂ ਦੇ ਬਿਆਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੋਕਾਂ ਨੇ ਰਾਜਾ ਵੜਿੰਗ ਦੀ ਧੌਣ ‘ਚੋਂ ਕਿੱਲਾ ਕੱਢ ਦਿੱਤਾ, AAP ਦੀ ਜਿੱਤ ‘ਤੇ ਬੋਲੇ ਵਿਧਾਇਕ ਧਾਲੀਵਾਲ

Tarn Taran by election: ਤਰਨ ਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ 11 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ। ਆਪ ਦੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ। ਉੱਥੇ ਹੀ, ਜਿੱਤ ਤੋਂ ਬਾਅਦ ਪਾਰਟੀ ਆਗੂਆਂ ਦੇ ਬਿਆਨ ਆਉਣੇ ਵੀ ਸ਼ੁਰੂ ਹੋ ਗਏ ਹਨ। ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਮਨੀ ਚੋਣ ਦੀ ਜਿੱਤ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ 3.5 ਸਾਲ ਦੇ ਵਿਕਾਸ ਦੇ ਨਾਮ ‘ਤੇ ਵੋਟ ਪਾਈ।

ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਕਹਿੰਦੇ ਸਨ ਕਿ ਇਹ ਪੰਥਕ ਹਲਕਾ ਹੈ, ਪਰ ਅਸੀਂ ਕਿਹਾ ਕਿ ਤੁਸੀਂ ਵਿਕਾਸ ਦੇ ਨਾਮ ‘ਤੇ ਵੋਟ ਪਾਓ। ਲੋਕਾਂ ਨੇ ਸਾਡੀ ਅਪੀਲ ਸੁਣੀ ਦੇ ਵਿਕਾਸ ਨੂੰ ਪਹਿਲ ਦਿੱਤੀ। ਜਿਹੜੇ ਵੀ ਲੋਕ ਧਾਰਮਿਕ ਮੁੱਦੇ ਨੂੰ ਉਛਾਲ ਰਹੇ ਸਨ, ਉਨ੍ਹਾਂ ਦੀ ਬਹੁਤ ਬੁਰੀ ਹਾਰ ਹੋਈ ਹੈ। ਖਾਸ ਤੌਰ ‘ਤੇ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੋਟ ਕਰ ਲੈਣ ਕਿ ਉਹ ਜਿਹੜੀਆਂ ਗੱਪਾਂ ਮਾਰਦੇ ਹਨ, ਉਸ ਤਰ੍ਹਾਂ ਨਹੀਂ ਹੋਣ ਵਾਲਾ। ਭਾਜਪਾ ਨੋਟ ਕਰ ਲਵੇ ਕਿ ਉਸ ਨੂੰ ਪੰਜਾਬ ‘ਚ ਵੋਟ ਨਹੀ ਪੈਣ ਵਾਲੀ।

ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਦੀ ਧੌਣ ਚੋਂ ਕਿੱਲਾ ਕੱਢ ਦਿੱਤਾ- ਧਾਲੀਵਾਲ
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਜ਼ਿਮਨੀ ਚੋਣ ਦੌਰਾਨ ਬਹੁਤ ਬੇਤੁਕੇ ਬਿਆਨ ਦਿੱਤੇ। ਲੋਕਾਂ ਨੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਦੀ ਧੌਣ ‘ਚੋਂ ਕਿੱਲਾ ਕੱਢ ਦਿੱਤਾ ਹੈ। ਇਸ ਕਰਕੇ ਇਨ੍ਹਾਂ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਜੋ ਇਹ ਗੱਲਾ ਕਰਦੇ ਹਨ, ਉਹ ਨਹੀਂ ਹੋਣ ਵਾਲਾ ਤੇ ਲੋਕ ਸਿਰਫ਼ ਵਿਕਾਸ ਨੂੰ ਵੋਟ ਪਾਉਣਗੇ।

2027 ‘ਚ ਕਾਂਗਰਸ ਕਿਸੇ ਵੀ ਪਾਸੇ ਆਪ ਨੂੰ ਟੱਕਰ ਨਹੀਂ ਦੇ ਸਕਦੀ। ਵਿਰੋਧੀ ਕਹਿ ਰਹੇ ਸਨ ਕਿ ਇਹ ਸੈਮੀਫਾਈਨਲ ਹੈ ਤੇ ਹੁਣ ਉਹ ਫਾਈਨਲ ਦੀ ਤਿਆਰੀ ਵੀ ਹੋ ਗਈ ਹੈ। ਸੈਮੀਫਾਈਨਲ ਆਮ ਆਦਮੀ ਪਾਰਟੀ ਨੇ ਜਿੱਤ ਲਿਆ ਹੈ ਤੇ ਫਾਈਨਲ ‘ਚ ਵੀ ਆਪ ਬਾਜ਼ੀ ਮਾਰੇਗੀ।

Read Latest News and Breaking News at Daily Post TV, Browse for more News

Ad
Ad

Punjab District News