Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

ਫਰੀਦਕੋਟ ਵਿੱਚ Blackmailing ਗਿਰੋਹ ਬੇਨਕਾਬ—ਕਾਰੋਬਾਰੀ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਕੇ 8 ਲੱਖ ਵਸੂਲਣ ਵਾਲੇ 6 ਕਾਬੂ

Latest News: ਫਰੀਦਕੋਟ ਪੁਲਿਸ ਨੇ ਇੱਕ ਐਸੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ, ਜੋ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਰਾਧਾ ਕ੍ਰਿਸ਼ਨਾ ਧਾਮ ਦੇ ਟਰੱਸਟੀ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਸੀ। ਪੁਲਿਸ ਨੇ ਟਰੈਪ ਲਗਾ ਕੇ ਗਿਰੋਹ ਦੇ 6 ਮੈਂਬਰਾਂ ਨੂੰ ਗਿਰਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ 3 ਮਰਦ ਅਤੇ 3 ਔਰਤਾਂ […]
By : Updated On: 15 Nov 2025 13:17:PM

Latest News: ਫਰੀਦਕੋਟ ਪੁਲਿਸ ਨੇ ਇੱਕ ਐਸੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ, ਜੋ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਰਾਧਾ ਕ੍ਰਿਸ਼ਨਾ ਧਾਮ ਦੇ ਟਰੱਸਟੀ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਸੀ। ਪੁਲਿਸ ਨੇ ਟਰੈਪ ਲਗਾ ਕੇ ਗਿਰੋਹ ਦੇ 6 ਮੈਂਬਰਾਂ ਨੂੰ ਗਿਰਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ 3 ਮਰਦ ਅਤੇ 3 ਔਰਤਾਂ ਸ਼ਾਮਲ ਹਨ।

ਇਸ਼ਤਿਹਾਰ

ਪ੍ਰੈਸ ਕਾਨਫਰੰਸ ਕਰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਯੋਗੇਸ਼ਵਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ 15 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਦੀ ਕਾਰਵਾਈ ਦੌਰਾਨ ਦੋਸ਼ੀਆਂ ਤੋਂ 8 ਲੱਖ ਰੁਪਏ ਬਰਾਮਦ ਕੀਤੇ ਗਏ, ਜੋ ਬਲੈਕਮੇਲਿੰਗ ਰਾਹੀਂ ਵਸੂਲੇ ਗਏ ਸਨ। ਗਿਰਫ਼ਤਾਰ ਹੋਏ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਈ ਅਰਜ਼ੀ ਦਿੱਤੀ ਜਾਵੇਗੀ।

ਪੁਲਿਸ ਦੇ ਮੁਤਾਬਕ, ਗਿਰੋਹ ਵਿੱਚ ਦੋ ਸਾਬਕਾ ਕਾਂਗਰਸੀ ਸਰਪੰਚ—ਰਾਜਵਿੰਦਰ ਸਿੰਘ ਪੱਪੂ ਅਤੇ ਹਰਨੀਤ ਸਿੰਘ—ਵੀ ਸ਼ਾਮਲ ਹਨ। ਦੋਵੇਂ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਰਾਜਵਿੰਦਰ ਸਿੰਘ ਪੱਪੂ ਕਾਂਗਰਸ ਦੇ ਕਿਸਾਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕਾ ਹੈ।

ਐੱਸ.ਪੀ. ਯੋਗੇਸ਼ਵਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੇ ਰਾਜਨੀਤਿਕ ਸੰਬੰਧਾਂ ਬਾਰੇ ਹਾਲੇ ਜਾਂਚ ਜਾਰੀ ਹੈ। ਜਾਂਚ ਦੌਰਾਨ ਜੋ ਵੀ ਨਵੇਂ ਤੱਥ ਸਾਹਮਣੇ ਆਉਣਗੇ, ਪੁਲਿਸ ਵੱਲੋਂ ਉਹ ਸਾਂਝੇ ਕੀਤੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News