ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਇਕ ਹੋਰ ਬੈਚ ਫ਼ਿਨਲੈਂਡ ਲਈ ਰਵਾਨਾ

Punjab Teachers: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ 10ਵਾਂ ਬੈਚ ਫ਼ਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਕਦਮ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਪੜ੍ਹਾਈ ਵਿਸ਼ਵ ਪੱਧਰ ਦੀ ਬਣੇਗੀ। 10th batch of Punjab Schools Teachers to Finland: ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਢਾਂਚੇ ਦੀ ਹੋਰ ਪ੍ਰਗਤੀ ਲਈ ਲਗਾਤਾਰ ਯਤਨਸ਼ੀਲ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ […]
Khushi
By : Updated On: 15 Nov 2025 17:14:PM
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਇਕ ਹੋਰ ਬੈਚ ਫ਼ਿਨਲੈਂਡ ਲਈ ਰਵਾਨਾ

Punjab Teachers: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ 10ਵਾਂ ਬੈਚ ਫ਼ਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਕਦਮ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਪੜ੍ਹਾਈ ਵਿਸ਼ਵ ਪੱਧਰ ਦੀ ਬਣੇਗੀ।

10th batch of Punjab Schools Teachers to Finland: ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਢਾਂਚੇ ਦੀ ਹੋਰ ਪ੍ਰਗਤੀ ਲਈ ਲਗਾਤਾਰ ਯਤਨਸ਼ੀਲ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ 10ਵਾਂ ਬੈਚ ਫ਼ਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਕਦਮ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਪੜ੍ਹਾਈ ਵਿਸ਼ਵ ਪੱਧਰ ਦੀ ਬਣੇਗੀ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਸਾਂ ਨੂੰ ਹਰੀ ਝੰਡੀ ਦਿਖਾਈ ਇਹ 72 ਅਧਿਆਪਕ ਯੂਨੀਵਰਸਿਟੀ ਆਫ਼ ਟੁਰਕੂ ਵਿਖੇ ਸਿਖਲਾਈ ਲੈਣਗੇ। ਪੰਜਾਬ ਸਰਕਾਰ ਵੱਲੋਂ ਫਿਨਲੈਂਡ ਨੂੰ ਇਸ ਲਈ ਚੁਣਿਆ ਗਿਆ ਹੈ ਕਿਉਂਕਿ ਇਹ ਮੁਲਕ ਆਪਣੇ ਸਭ ਤੋਂ ਪ੍ਰਭਾਵਸ਼ਾਲੀ ਸਿੱਖਿਆ ਢਾਂਚੇ ਲਈ ਦੁਨੀਆ ਭਰ ਵਿੱਚ ਮਕਬੂਲ ਹੈ। ਨਾਲ ਹੀ ਅਧਿਆਪਕਾਂ ਦਾ ਬੈਚ 29 ਨਵੰਬਰ ਤੱਕ ਸਿਖਲਾਈ ਹਾਸਲ ਕਰਨਗੇ।

ਦੱਸ ਦਈਏ ਕਿ ਇਹ ਦੌਰਾ ਸਿਰਫ਼ ਪਾਠਕ੍ਰਮ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੜ੍ਹਾਈ ਦੀ ਵਿਧੀ, ਫ਼ਲਸਫ਼ੇ ਅਤੇ ਸਿਰਜਣਾ ਤੇ ਨਵੀਨਤਾਕਾਰੀ ਨੂੰ ਉਤਸ਼ਾਹਤ ਕਰਨ ਦਾ ਸੱਭਿਆਚਾਰ ਪੈਦਾ ਕਰਨ ਲਈ ਹੈ।ਮਾਨ ਸਰਕਾਰ ਦੀ ਮੁਢਲੀ ਤਰਜੀਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਰ ਬੱਚੇ ਤੱਕ ਵਿਸ਼ਵ ਪੱਧਰੀ ਸਿੱਖਿਆ ਪਹੁੰਚਾਉਣਾ ਹੈ।

Read Latest News and Breaking News at Daily Post TV, Browse for more News

Ad
Ad