Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤਰਨ ਤਾਰਨ ਵਿੱਚ ਗੋਲੀਬਾਰੀ, 27 ਸਾਲਾ ਨੌਜਵਾਨ ਦੀ ਮੌਤ

Breaking News: ਤਰਨ ਤਾਰਨ ਦੇ ਭਾਈ ਲਧੂ ਪਿੰਡ ਵਿੱਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਹੋਏ ਤਣਾਅਪੂਰਨ ਝਗੜੇ ਨੇ ਖੂਨੀ ਰੂਪ ਧਾਰ ਲਿਆ, ਜਿਸ ਵਿੱਚ ਗੋਲੀ ਲੱਗਣ ਕਾਰਨ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ, ਜੋ ਭਾਈ ਲਧੂ ਪਿੰਡ ਦਾ ਹੀ ਰਹਿਣ ਵਾਲਾ ਸੀ। ਪਰਿਵਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Breaking News: ਤਰਨ ਤਾਰਨ ਦੇ ਭਾਈ ਲਧੂ ਪਿੰਡ ਵਿੱਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਹੋਏ ਤਣਾਅਪੂਰਨ ਝਗੜੇ ਨੇ ਖੂਨੀ ਰੂਪ ਧਾਰ ਲਿਆ, ਜਿਸ ਵਿੱਚ ਗੋਲੀ ਲੱਗਣ ਕਾਰਨ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ, ਜੋ ਭਾਈ ਲਧੂ ਪਿੰਡ ਦਾ ਹੀ ਰਹਿਣ ਵਾਲਾ ਸੀ।

ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਤੋਂ ਕੀਤਾ ਇਨਕਾਰ

ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਮੀਡੀਆ ਅੱਗੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦੀ ਚੁੱਪੀ ਨੇ ਮਾਮਲੇ ਨੂੰ ਹੋਰ ਵੀ ਗੁੰਝਲਦਾਰ ਬਣਾ ਦਿੱਤਾ ਹੈ।

ਥਾਣਾ ਸਦਰ ਪੱਟੀ ਦੇ ਐਸ.ਐਚ.ਓ. ਵਿਪਨ ਕੁਮਾਰ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਪਰਿਵਾਰ ਨੇ ਮਾਮਲੇ ਨੂੰ ਮੀਡੀਆ ਤੱਕ ਨਾ ਲਿਆਉਣ ਦੀ ਬੇਨਤੀ ਕੀਤੀ ਹੈ, ਇਸ ਲਈ ਪੁਲਿਸ ਇਸ ਸਮੇਂ ਵੇਰਵਿਆਂ ਤੋਂ ਬਚ ਰਹੀ ਹੈ।

ਮਾਮਲਾ ਬਣਿਆ ਸੰਦੇਹਪੂਰਨ, ਸੱਚਾਈ ਦਬਾਉਣ ਦੇ ਦੋਸ਼

ਸੂਤਰਾਂ ਅਨੁਸਾਰ, ਘਟਨਾ ਕਾਫ਼ੀ ਸੰਦੇਹਪੂਰਨ ਲੱਗ ਰਹੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪੁਲਿਸ ਅਤੇ ਪਰਿਵਾਰ ਦੋਵੇਂ ਹੀ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਕਾਰਨ ਇਲਾਕੇ ਵਿੱਚ ਚਰਚਾਵਾਂ ਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਮੌਕੇ ‘ਤੇ ਕਾਫ਼ੀ ਤਣਾਅ ਬਣਿਆ ਹੋਇਆ ਹੈ। ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News