Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਮੋਗਾ ਕੋਟਕਪੂਰਾ ਬਾਈਪਾਸ ਨੇੜੇ ਖਾਲੀ ਪਲਾਟ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ

Latest News: ਮੋਗਾ ਵਿੱਚ ਕੋਟਕਪੂਰਾ ਬਾਈਪਾਸ ਨੇੜੇ ਰੇਲਵੇ ਪੁਲ ਦੇ ਕੋਲ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਚਰਚਾ ਫੈਲ ਗਈ। ਮ੍ਰਿਤਕ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ‘ਤੇ ਮੋਗਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ਕੋਟਕਪੂਰਾ ਬਾਈਪਾਸ ਨੇੜੇ ਖਾਲੀ ਪਲਾਟ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ

Latest News: ਮੋਗਾ ਵਿੱਚ ਕੋਟਕਪੂਰਾ ਬਾਈਪਾਸ ਨੇੜੇ ਰੇਲਵੇ ਪੁਲ ਦੇ ਕੋਲ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਚਰਚਾ ਫੈਲ ਗਈ। ਮ੍ਰਿਤਕ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਸੂਚਨਾ ਮਿਲਣ ‘ਤੇ ਮੋਗਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ।

72 ਘੰਟਿਆਂ ਲਈ ਲਾਸ਼ ਮੁਰਦਾਘਰ ਵਿੱਚ ਰੱਖੀ ਗਈ

ਜਾਂਚ ਅਧਿਕਾਰੀ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਖਾਲੀ ਪਲਾਟ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਭੇਜ ਦਿੱਤਾ।

ਉਨ੍ਹਾਂ ਕਿਹਾ ਕਿ—
“ਮ੍ਰਿਤਕ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ। ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਜੇਕਰ ਇਸ ਸਮੇਂ ਦਰਮਿਆਨ ਪਛਾਣ ਨਹੀਂ ਹੁੰਦੀ, ਤਾਂ ਕਾਨੂੰਨੀ ਪ੍ਰਕਿਰਿਆ ਮੁਤਾਬਕ ਅਗਲਾ ਕਦਮ ਚੁੱਕਿਆ ਜਾਵੇਗਾ।”

ਪਛਾਣ ਲਈ ਮ੍ਰਿਤਕ ਦੀ ਤਸਵੀਰ ਦੀ ਵਰਤੋਂ ਕੀਤੀ ਜਾਵੇਗੀ ਅਤੇ ਸਥਾਨਕ ਲੋਕਾਂ ਨੂੰ ਵੀ ਜਾਣਕਾਰੀ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News