ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੀ ਪਹਿਲ ਜਾਰੀ, ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਖੇਡ ਗਰਾਊਂਡ ਦਾ ਉਦਘਾਟਨ
Punjab News; ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਰਹਿਣ ਦੇ ਲਈ ਪੰਜਾਬ ਸਰਕਾਰ ਵੱਲੋਂ ਹਰ ਹਲਕੇ ਵਿੱਚ ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਜਿਸ ਦੇ ਤਹਿਤ ਨਾਭਾ ਹਲਕੇ ਵਿੱਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਨਵੇਂ ਬਣਨ ਜਾ ਰਹੇ 27 ਖੇਡ ਗਰਾਉਂਡ ਜੋ ਕਿ 10 ਕਰੋੜ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੇ ਅਤੇ ਨਾਲ ਹੀ ਨਾਭਾ ਹਲਕੇ ਦੀਆਂ 42 ਸੜਕਾਂ ਜਿਸ ਤੇ 34 ਕਰੋੜ ਖਰਚ ਆਵੇਗਾ। ਵਿਧਾਇਕ ਵੱਲੋਂ ਨਵੇਂ ਬਣਨ ਜਾ ਰਹੇ ਵੱਖ-ਵੱਖ ਪਿੰਡਾਂ ਦੇ ਖੇਡ ਸਟੇਡੀਅਮ ਦਾ ਅਤੇ ਨਵੀਆਂ ਬਣ ਚੁੱਕੀਆਂ ਸੜਕਾਂ ਦਾ ਉਦਘਾਟਨ ਕੀਤਾ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਗਰਾਉਂਡ ਨਹੀਂ ਸਨ, ਜਿਸ ਕਰਕੇ ਅੱਜ ਪਿੰਡ ਕਕਰਾਲਾ, ਪਿੰਡ ਰਾਇਮਲ ਮਾਜਰੀ, ਪਿੰਡ ਖਨੌੜਾ, ਰਾਮਗੜ੍ਹ ਅਤੇ ਜੱਸੋਮਾਜਰਾ ਵਿਖੇ ਬਣਨ ਜਾ ਰਹੇ ਸਟੇਡੀਅਮ ਦਾ ਨੀਹ ਪੱਥਰ ਰੱਖਿਆ। ਜੋ ਕਿ ਛੇਤੀ ਹੀ ਬਣ ਕੇ ਤਿਆਰ ਹੋ ਜਾਣਗੇ ਅਤੇ ਇਸ ਦੇ ਨਾਲ ਨਵੀਆਂ ਸੜਕਾਂ ਦਾ ਵੀ ਉਦਘਾਟਨ ਕੀਤਾ ਗਿਆ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਾ ਖੇਡ ਸਟੇਡੀਅਮ ਵੱਲ ਧਿਆਨ ਦਿੱਤਾ ਗਿਆ ਨਾ ਹੀ ਸੜਕਾਂ ਵੱਲ, ਜੋ ਕਿ ਆਪ ਸਰਕਾਰ ਵੱਡੇ ਪੱਧਰ ਤੇ ਇਹ ਨਿਰਮਾਣ ਕਰਵਾ ਰਹੀ ਹੈ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੱਖ-ਵੱਖ ਪਿੰਡਾਂ ਅਤੇ ਨਵੀਆਂ ਬਣ ਰਹੀਆਂ ਸੜਕਾਂ ਦਾ ਉਦਘਾਟਨ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਡ ਗਰਾਊਂਡ ਹਰ ਪਿੰਡ ਵਿੱਚ ਹੋਣਾ ਬਹੁਤ ਜਰੂਰੀ ਹੈ। ਨੌਜਵਾਨ ਪੀੜੀ ਨਸ਼ਿਆਂ ਤੋਂ ਰਹਿਤ ਹੋ ਕੇ ਖੇਡਾਂ ਵੱਲ ਜੁੜੇਗੀ। ਨਾਭਾ ਹਲਕੇ ਵਿੱਚ 27 ਖੇਡ ਗਰਾਉਂਡ ਬਣਾਏ ਜਾ ਰਹੇ ਹਨ। ਜਿਸ ‘ਤੇ 10 ਕਰੋੜ ਰੁਪਏ ਖਰਚ ਹੋਵੇਗਾ। ਉਹਨਾਂ ਕਿਹਾ ਕਿ ਹਲਕੇ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਜਿਸ ‘ਤੇ 34 ਕਰੋੜ ਰੁਪਏ ਖਰਚ ਆਵੇਗਾ। ਇਸ ਤੋਂ ਇਲਾਵਾ ਵਿਧਾਇਕ ਵੱਲੋਂ ਪਿੰਡਾਂ ਵਿੱਚ ਸਟਰੀਟ ਲਾਈਟਾਂ ਅਤੇ ਪਾਣੀ ਵਾਲੇ ਟੈਂਕਰ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ ਵੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਤੇ ਪਿੰਡ ਕਕਰਾਲਾ ਦੇ ਸਰਪੰਚ ਭੁਪਿੰਦਰ ਸਿੰਘ ਅਤੇ ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਉਹਨਾਂ ਨੇ ਕਿਹਾ ਕਿ ਪਹਿਲੀ ਵਾਰੀ ਹੋਇਆ ਹੈ ਕਿ ਪਿੰਡਾਂ ਵਿੱਚ ਨਵੀਂ ਖੇਡ ਗਰਾਊਂਡਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਹਰ ਤਰਾਂ ਦੇ ਵਿਕਾਸ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਹਨ।