Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹੁਸ਼ਿਆਰਪੁਰ: ਬੁੱਲੋਵਾਲ ਰੋਡ ਨਾਲ ਲੱਗਦੇ ਪਿੰਡ ਦੁਸੜਕਾ ‘ਚ ਰਾਤੋ-ਰਾਤ ਵੱਡੀ ਚੋਰੀ

Punjab News: ਹੁਸ਼ਿਆਰਪੁਰ ਦੇ ਬੁੱਲੋਵਾਲ ਰੋਡ ਨਾਲ ਲੱਗਦੇ ਪਿੰਡ ਦੁਸੜਕਾ ਤੋਂ ਵੱਡੀ ਚੋਰੀ ਦੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਚੋਰਾਂ ਵੱਲੋਂ ਨੂਰ ਬੈਟਰੀ ਹਾਊਸ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀਆਂ ਬੈਟਰੀਆਂ ਚੋਰੀ ਕਰ ਲਈਆਂ। ਦੁਕਾਨ ਮਾਲਕ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਇਸ ਥਾਂ ਕਾਰੋਬਾਰ ਕਰ ਰਹੇ ਹਨ। ਰਾਤ ਨੂੰ ਹਮੇਸ਼ਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਹੁਸ਼ਿਆਰਪੁਰ ਦੇ ਬੁੱਲੋਵਾਲ ਰੋਡ ਨਾਲ ਲੱਗਦੇ ਪਿੰਡ ਦੁਸੜਕਾ ਤੋਂ ਵੱਡੀ ਚੋਰੀ ਦੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਚੋਰਾਂ ਵੱਲੋਂ ਨੂਰ ਬੈਟਰੀ ਹਾਊਸ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀਆਂ ਬੈਟਰੀਆਂ ਚੋਰੀ ਕਰ ਲਈਆਂ।

ਦੁਕਾਨ ਮਾਲਕ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਇਸ ਥਾਂ ਕਾਰੋਬਾਰ ਕਰ ਰਹੇ ਹਨ। ਰਾਤ ਨੂੰ ਹਮੇਸ਼ਾਂ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਉਹ ਆਪਣੇ ਘਰ ਪਿੰਡ ਫਤਿਹਪੁਰ ਚਲੇ ਗਏ ਸਨ। ਰਾਤ ਢਾਈ ਵਜੇ ਦੇ ਲਗਭਗ ਉਨ੍ਹਾਂ ਦੇ CCTV ਕੈਮਰੇ ਅਚਾਨਕ ਬੰਦ ਹੋ ਗਏ। ਸਵੇਰੇ ਜਦੋਂ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ, ਤਾਂ ਪਤਾ ਲੱਗਾ ਕਿ ਚੋਰਾਂ ਨੇ ਦੁਕਾਨ ਦਾ ਸ਼ਟਰ ਭੰਨ ਕੇ ਬੈਟਰੀਆਂ ਅਤੇ ਹੋਰ ਸਮਾਨ ਲੇ ਉਡਾਇਆ।

ਪੁਲਿਸ ਨੇ ਮੌਕੇ ‘ਤੇ ਜਾਂਚ ਸ਼ੁਰੂ ਕੀਤੀ

ਦੁਕਾਨ ਮਾਲਕ ਨੇ ਤੁਰੰਤ ਇਸ ਸਬੰਧੀ ਥਾਣਾ ਬੁੱਲੋਵਾਲ ਨੂੰ ਜਾਣਕਾਰੀ ਦਿੱਤੀ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਰ ਜਦੋਂ ਮੀਡੀਆ ਨੇ ਜਾਂਚ ਅਧਿਕਾਰੀ ਨਾਲ ਚੋਰੀ ਵਾਰੇ ਪੁੱਛਗਿੱਛ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਇਸ ਬਾਰੇ ਜਾਣਕਾਰੀ ਦੇਣਾ ਐਸਐਚਓ ਦੀ ਜ਼ਿੰਮੇਵਾਰੀ ਹੈ। ਹਾਲਾਂਕਿ ਮੌਕੇ ‘ਤੇ ਐਸਐਚਓ ਸਾਹਿਬ ਹਾਜ਼ਰ ਨਹੀਂ ਸਨ।

ਮਾਲਕ ਦੀ ਚਿੰਤਾ ਵਧੀ

ਦੁਕਾਨ ਮਾਲਕ ਦਾ ਕਹਿਣਾ ਹੈ ਕਿ ਚੋਰੀ ਵਿੱਚ ਭਾਰੀ ਨੁਕਸਾਨ ਹੋਇਆ ਹੈ ਅਤੇ ਪੁਲਿਸ ਤੋਂ ਉਹ ਇਹ ਉਮੀਦ ਕਰਦੇ ਹਨ ਕਿ ਜਲਦ ਕਾਰਵਾਈ ਕਰਕੇ ਚੋਰਾਂ ਦੀ ਪਛਾਣ ਕੀਤੀ ਜਾਏ।

Read Latest News and Breaking News at Daily Post TV, Browse for more News

Ad
Ad

Punjab District News