Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਗੁਰੂ ਤੇਗ ਬਹਾਦਰ ਜੀ ਦੀ 350ਵੀ ਸ਼ਹਾਦਤ ਮੌਕੇ ਡੇਲੀ ਪੋਸਟ ਮੁਹਿੰਮ: ਵਿੱਤ ਮੰਤਰੀ ਹਰਪਾਲ ਚੀਮਾ ਨੇ ਲਗਾਇਆ ਬੂਟਾ

ਸੰਗਰੂਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀ ਸ਼ਹਾਦਤ ਦਿਵਸ ਦੇ ਮੌਕੇ ਡੇਲੀ ਪੋਸਟ ਪੰਜਾਬ-ਹਿਮਾਚਲ-ਹਰਿਆਣਾ ਵੱਲੋਂ ਚਲਾਈ ਗਈ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਆਪਣਾ ਯੋਗਦਾਨ ਪਾਇਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਗਰੂਰ ਰੈਸਟ ਹਾਊਸ ਵਿਖੇ ਬੂਟਾ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੀ ਸ਼ਹਾਦਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸੰਗਰੂਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀ ਸ਼ਹਾਦਤ ਦਿਵਸ ਦੇ ਮੌਕੇ ਡੇਲੀ ਪੋਸਟ ਪੰਜਾਬ-ਹਿਮਾਚਲ-ਹਰਿਆਣਾ ਵੱਲੋਂ ਚਲਾਈ ਗਈ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਆਪਣਾ ਯੋਗਦਾਨ ਪਾਇਆ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਗਰੂਰ ਰੈਸਟ ਹਾਊਸ ਵਿਖੇ ਬੂਟਾ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ਡੇਲੀ ਪੋਸਟ ਚੈਨਲ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਵੀ ਸਿਰਾਹਣਾ ਕੀਤੀ।

ਨਵੀਂ ਮੁਹਿੰਮ ਦਾ ਮਕਸਦ

ਹਰਪਾਲ ਚੀਮਾ ਨੇ ਕਿਹਾ ਕਿ ਇਸ ਨਵੀਂ ਮੁਹਿੰਮ ਨਾਲ ਸਿਰਫ਼ ਗੁਰੂਆਂ ਨੂੰ ਯਾਦ ਕੀਤਾ ਜਾ ਸਕੇਗਾ, ਬਲਕਿ ਵਾਤਾਵਰਨ ਨੂੰ ਸ਼ੁੱਧ ਅਤੇ ਹਰਾ-ਭਰਾ ਬਣਾਇਆ ਜਾ ਸਕੇਗਾ। ਇਹ ਪੌਦੇ ਲਗਾਉਣ ਵਾਲੀ ਮੁਹਿੰਮ ਇੱਕ ਨੇਕ ਉਪਰਾਲਾ ਹੈ, ਜੋ ਸਮਾਜਿਕ ਜ਼ਿੰਮੇਵਾਰੀ ਅਤੇ ਧਾਰਮਿਕ ਸੱਦਾ ਦੋਹਾਂ ਨੂੰ ਇੱਕਠਾ ਕਰਦੀ ਹੈ।

ਉਨ੍ਹਾਂ ਸੰਗਠਨਾਂ ਅਤੇ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ, ਜੋ ਇਸ ਤਰ੍ਹਾਂ ਦੇ ਸਾਧੁ ਉਪਰਾਲਿਆਂ ਵਿੱਚ ਭਾਗ ਲੈ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News