Banner
Banner

ਲੁਧਿਆਣਾ ਵਿੱਚ ਦਰਦਨਾਕ ਹਾਦਸਾ—ਟਰੱਕ ਨੇ ਮਾਂ-ਧੀ ਨੂੰ ਕੁਚਲਿਆ, ਮਾਂ ਦੀ ਮੌਤ, 9 ਸਾਲਾ ਧੀ ਚੰਡੀਗੜ੍ਹ ਰੈਫਰ

Latest News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਗੁਰੂਦੁਆਰੇ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਮਾਂ ਅਤੇ ਧੀ ਨੂੰ ਪਿੱਛੇ ਤੋਂ ਆਏ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤਾ। ਹਾਦਸੇ ਵਿੱਚ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 9 ਸਾਲਾ ਧੀ ਗੰਭੀਰ ਰੂਪ ਵਿੱਚ ਜ਼ਖਮੀ […]
Khushi
By : Updated On: 17 Nov 2025 19:20:PM
ਲੁਧਿਆਣਾ ਵਿੱਚ ਦਰਦਨਾਕ ਹਾਦਸਾ—ਟਰੱਕ ਨੇ ਮਾਂ-ਧੀ ਨੂੰ ਕੁਚਲਿਆ, ਮਾਂ ਦੀ ਮੌਤ, 9 ਸਾਲਾ ਧੀ ਚੰਡੀਗੜ੍ਹ ਰੈਫਰ

Latest News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਗੁਰੂਦੁਆਰੇ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਮਾਂ ਅਤੇ ਧੀ ਨੂੰ ਪਿੱਛੇ ਤੋਂ ਆਏ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤਾ। ਹਾਦਸੇ ਵਿੱਚ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 9 ਸਾਲਾ ਧੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।

ਮ੍ਰਿਤਕ ਦੀ ਪਛਾਣ ਰਾਜਮੀਤ ਕੌਰ (34) ਵਾਸੀ ਕਰਤਾਰ ਨਗਰ, ਖੰਨਾ ਵਜੋਂ ਹੋਈ ਹੈ ਅਤੇ ਜ਼ਖਮੀ ਦੀ ਸ਼ਨਾਖਤ ਸ੍ਰਿਸ਼ਟੀ ਕੌਰ (9) ਵਜੋਂ ਹੋਈ ਹੈ। ਉਹ ਗੁਰੂਦੁਆਰੇ ਤੋਂ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੀਆਂ ਸਨ ਕਿ ਟਰੱਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਔਰਤ ਦੀ ਮੌਤ ਹੋ ਗਈ

ਸਿਵਲ ਹਸਪਤਾਲ ਦੇ ਡਾਕਟਰ ਰਮਨਦੀਪ ਨੇ ਦੱਸਿਆ ਕਿ ਅੱਜ ਇੱਕ ਔਰਤ ਨੂੰ ਲਿਆਂਦਾ ਗਿਆ ਸੀ ਜਿਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਮ੍ਰਿਤਕ ਔਰਤ ਦੇ ਨਾਲ ਉਸਦੀ ਧੀ ਵੀ ਸੀ, ਜਿਸਨੂੰ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮ੍ਰਿਤਕ ਔਰਤ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਉਸਦੇ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad