Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤਰਨਤਾਰਨ ਵਿਧਾਨ ਸਭਾ ਉਪ-ਚੋਣ: ਭਾਈ ਜੀਵਨ ਸਿੰਘ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਤਸਵੀਰ ਬੇਹੁਰਮਤੀ ਮਾਮਲਾ, ਪੁਲਿਸ ਰਿਪੋਰਟ ਲਈ ਬੁਲਾਇਆ

Latest News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨਤਾਰਨ ਨੂੰ 26 ਨਵੰਬਰ, 2025 ਨੂੰ ਸਬੰਧਤ ਪੁਲਿਸ ਕਪਤਾਨ ਰਾਹੀਂ ਪੇਸ਼ ਹੋਣ ਲਈ ਕਿਹਾ […]
ਲੇਖਕ : ਪ੍ਰਕਾਸ਼ਿਤ: 

Latest News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨਤਾਰਨ ਨੂੰ 26 ਨਵੰਬਰ, 2025 ਨੂੰ ਸਬੰਧਤ ਪੁਲਿਸ ਕਪਤਾਨ ਰਾਹੀਂ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨਤਾਰਨ ਕਮਿਸ਼ਨ ਅੱਗੇ ਪੇਸ਼ ਹੋਏ, ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੂੰ ਵੀ ਨਿੱਜੀ ਪੇਸ਼ੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਨਾਂ ਵੱਲੋਂ ਪੇਸ਼ ਵਕੀਲ ਰਾਹੀਂ 17 ਨਵੰਬਰ ਤੋਂ ਬਾਅਦ ਪੇਸ਼ ਹੋਣ ਲਈ ਬੇਨਤੀ ਕੀਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਕਾਂਗਰਸ ਅਤੇ ਉਮੀਦਵਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਚੋਣ ਕਮਿਸ਼ਨ ਨੇ ਮੰਨਿਆ ਹੈ ਕਿ ਇਸ ਧਾਰਮਿਕ ਤਸਵੀਰਾਂ ਦੀ ਵਰਤੋਂ ਮਾਮਲੇ ਵਿੱਚ ਮਾਡਲ ਕੋਡ ਆਫ਼ ਕੰਡਕਟ ਦਾ ਉਲੰਘਣ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News