Banner
Banner

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਚੀਮਾ

Jobs in Punjab: ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ। Recruitment in Animal Husbandry Department: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕਰਦਿਆਂ ਕਿਹਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ […]
Khushi
By : Updated On: 18 Nov 2025 19:13:PM
ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਚੀਮਾ

Jobs in Punjab: ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ।

Recruitment in Animal Husbandry Department: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕਰਦਿਆਂ ਕਿਹਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ।

ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ ਕੈਬਨਿਟ ਸਬ -ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ ਸੂਬੇ ਦੇ 22 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਲਾਜ ਕਰਵਾਉਣ ਵਾਲੇ ਪਸ਼ੂਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਵਿਭਾਗ ਵਿੱਚ ਸਟਾਫ ਦੀ ਘਾਟ ਪੇਸ਼ ਆ ਰਹੀ ਹੈ।

ਪੰਜਾਬ ਦੇ ਪਸ਼ੂ ਪਾਲਕਾਂ ਲਈ ਨਿਰਵਿਘਨ ਅਤੇ ਕੁਸ਼ਲ ਪਸ਼ੂ ਸਿਹਤ ਸੇਵਾਵਾਂ ਨੂੰ ਬਣਾਈ ਰੱਖਣ ਲਈ ਵੱਡੀ ਪ੍ਰਾਪਤੀ ਵਜੋਂ ਸਾਰੀਆਂ 345 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ 22 ਵੈਟਰਨਰੀ ਪੌਲੀਕਲੀਨਿਕ, 1,367 ਪਸ਼ੂ ਹਸਪਤਾਲ ਅਤੇ 1,489 ਪਸ਼ੂ ਡਿਸਪੈਂਸਰੀਆਂ ਦੇ ਵਿਸ਼ਾਲ ਨੈਟਵਰਕ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਸ਼ੂਆਂ ਦੀ ਸੁਚੱਜੀ ਦੇਖਭਾਲ ਦੀ ਨਿਰਵਿਘਨ ਸੇਵਾ ਨੂੰ ਯਕੀਨੀ ਬਣਾਉਂਦਿਆਂ ਵਿਭਾਗੀ ਨੂੰ ਮਜ਼ਬੂਤ ਕਰਨ ਦਾ ਯਤਨ ਹੈ।

Read Latest News and Breaking News at Daily Post TV, Browse for more News

Ad
Ad