Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ, ਅਪਲਾਈ ਕਰਨ ਦੀ ਸਮਾਂ-ਸੀਮਾ 60 ਦਿਨ ਕੀਤੀ

Application for Ashirwad Scheme: ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। Punjab Ashirwad Scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਹਿਮ ਫੈਸਲਾ ਲਿਆ ਗਿਆ ਹੈ। ਇਸ ਸਕੀਮ ਤਹਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ, ਅਪਲਾਈ ਕਰਨ ਦੀ ਸਮਾਂ-ਸੀਮਾ 60 ਦਿਨ ਕੀਤੀ

Application for Ashirwad Scheme: ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ।

Punjab Ashirwad Scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਹਿਮ ਫੈਸਲਾ ਲਿਆ ਗਿਆ ਹੈ। ਇਸ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ।

ਨਵੀਂ ਸਮਾਂ-ਸੀਮਾ 60 ਦਿਨ ਕਰਨ ਦਾ ਫੈਸਲਾ

ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ।

ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ‘ਚ ਵਾਧਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਾਗਰਿਕਾਂ ਲਈ ਵਧੀਆ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ਵਧਾਉਣਾ ਵੀ ਇਸੇ ਜਨ-ਕੇਂਦ੍ਰਿਤ ਯਤਨ ਦਾ ਹਿੱਸਾ ਹੈ।

ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ। ਸਮਾਂ-ਸੀਮਾ ਵਿੱਚ ਇਹ ਵਾਧਾ ਉਹਨਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦਸਤਾਵੇਜ਼ੀ ਕਾਰਵਾਈ ਜਾਂ ਵਿਆਹ ਦੀਆਂ ਰਸਮਾਂ ਕਾਰਨ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਫੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪਸ਼ਟ ਪ੍ਰਗਟਾਵਾ ਹੈ।

Read Latest News and Breaking News at Daily Post TV, Browse for more News

Ad
Ad

Punjab District News