Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਬਰਨ ਵਸੂਲੀ ਕਰਨ ਵਾਲਿਆਂ ‘ਤੇ ਕਪੂਰਥਲਾ ਪੁਲਿਸ ਦਾ ਐਕਸ਼ਨ, ਇੱਕ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

Kapurthala Police: ਗ੍ਰਿਫ਼ਤਾਰ ਮੈਂਬਰ ਦੇ ਕਬਜ਼ੇ ਵਿੱਚੋਂ, ਪੁਲਿਸ ਨੇ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ .315 ਬੋਰ ਦਾ ਦੇਸੀ ਪਿਸਤੌਲ, ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। Extortion Gang member Arrested: ਪੰਜਾਬ ਪੁਲਿਸ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸੁਰੱਖਿਆ ਦੇਣ ‘ਚ ਕੋਈ ਢਿੱਲ ਨਹੀਂਂ ਵਰਤ ਰਹੀ। ਪੁਲਿਸ ਵਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਗ੍ਰਿਫ਼ਤਾਰੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਬਰਨ ਵਸੂਲੀ ਕਰਨ ਵਾਲਿਆਂ ‘ਤੇ ਕਪੂਰਥਲਾ ਪੁਲਿਸ ਦਾ ਐਕਸ਼ਨ, ਇੱਕ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

Kapurthala Police: ਗ੍ਰਿਫ਼ਤਾਰ ਮੈਂਬਰ ਦੇ ਕਬਜ਼ੇ ਵਿੱਚੋਂ, ਪੁਲਿਸ ਨੇ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ .315 ਬੋਰ ਦਾ ਦੇਸੀ ਪਿਸਤੌਲ, ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

Extortion Gang member Arrested: ਪੰਜਾਬ ਪੁਲਿਸ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸੁਰੱਖਿਆ ਦੇਣ ‘ਚ ਕੋਈ ਢਿੱਲ ਨਹੀਂਂ ਵਰਤ ਰਹੀ। ਪੁਲਿਸ ਵਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਗ੍ਰਿਫ਼ਤਾਰੀਆਂ ਕਰ ਰਹੀ ਹੈ। ਹੁਣ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ, ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਸਰਗਰਮ ਜੱਗਾ ਫੁਕੀਵਾਲ ਜਬਰਨ ਵਸੂਲੀ ਗਿਰੋਹ ਦੇ ਇੱਕ ਸਰਗਰਮ ਮੈਂਬਰ ਅਮਨਦੀਪ ਅਮਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਦੌਰਾਨ ਪੁਲਿਸ ਨੇ ਅਮਨਦੀਪ ਦੇ ਕਬਜ਼ੇ ਚੋਂ ਚਾਰ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਅਮਨਦੀਪ ਸਥਾਨਕ ਗੈਂਗਾਂ ਨੂੰ ਗੋਲੀਬਾਰੀ ਅਤੇ ਜਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਸੀ। ਜਿਸ ਕੋਲੋਂ ਕੁੱਲ 09 ਦੇਸੀ ਪਿਸਤੌਲ ਬਰਾਮਦ ਹੋਏ ਹਨ।

https://twitter.com/DGPPunjabPolice/status/1990970846249402656

ਜਾਂਚ ਦੌਰਾਨ, ਦੋਸ਼ੀ ਅਮਨਦੀਪ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀ ਲਵਪ੍ਰੀਤ ਬਾਬਾ ਨੂੰ ਦੋ ਪਿਸਤੌਲ ਸਪਲਾਈ ਕੀਤੇ ਸੀ, ਜਿਸਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਸਦੇ ਕਬਜ਼ੇ ਵਿੱਚੋਂ, ਪੁਲਿਸ ਨੇ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ .315 ਬੋਰ ਦਾ ਦੇਸੀ ਪਿਸਤੌਲ, ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਹੋਰ ਪੁੱਛਗਿੱਛ ਤੋਂ ਬਾਅਦ ਦੋਸ਼ੀ ਅਮਨਦੀਪ ਦੇ ਘਰ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ। ਥਾਣਾ ਸਦਰ ਕਪੂਰਥਲਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪਿੱਛੇ ਅਤੇ ਅੱਗੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

Read Latest News and Breaking News at Daily Post TV, Browse for more News

Ad
Ad

Punjab District News