ਸ੍ਰੀਨਗਰ ਤੋਂ ਸ਼ਹੀਦੀ ਨਗਰ ਕੀਰਤਨ ਹੋਇਆ ਸ਼ੁਰੂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀਨਗਰ ਤੋ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਹੋਰ ਸੰਗਤਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।
ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਨਗਰ ਕੀਰਤਨ ਦਾ ਪੰਜਾਬ ਭਰ ਵਿੱਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮੌਜੂਦ ਰਹਿਣਗੇ।
ਪਠਾਨਕੋਟ ਵਿੱਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ
ਰਿਪੋਰਟਾਂ ਅਨੁਸਾਰ ਇਹ ਨਗਰ ਕੀਰਤਨ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਪ੍ਰਸ਼ਾਸਨ ਨੇ ਨਗਰ ਕੀਰਤਨ ਲਈ ਵਿਆਪਕ ਪ੍ਰਬੰਧ ਕੀਤੇ ਹਨ। ਪੰਜਾਬ ਵਿੱਚ ਦਾਖਲ ਹੋਣ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਪੂਰੇ ਰਸਤੇ ‘ਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।