Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਚੌਥੀ ਕਲਾਸ ਦੀ 7 ਸਾਲਾ ਬੱਚੀ ਨਾਲ ਰਿਸ਼ਤੇਦਾਰ ਵੱਲੋਂ ਬਲਾਤਕਾਰ, ਪੁਲਿਸ ਵੱਲੋਂ ਮੁਕਦਮਾ ਦਰਜ — ਦੋਸ਼ੀ ਫਰਾਰ

Latest News: ਬਰਨਾਲਾ ਦੇ ਰਾਹੀ ਬਸਤੀ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 50 ਸਾਲਾ ਵਿਅਕਤੀ ਨੇ ਆਪਣੇ ਹੀ ਪਰਿਵਾਰ ਨਾਲ ਸੰਬੰਧਿਤ 7 ਸਾਲਾ ਚੌਥੀ ਕਲਾਸ ਵਿੱਚ ਪੜ੍ਹ ਰਹੀ ਬੱਚੀ ਨਾਲ ਬਲਾਤਕਾਰ ਕੀਤਾ। ਪਰਿਵਾਰ ਮੋਗਾ ਵਿਆਹ ਤੇ ਗਿਆ ਹੋਇਆ ਸੀ, ਜਿਸ ਦੌਰਾਨ ਦੋਸ਼ੀ ਨੇ ਮਾਸੂਮ ਨਾਲ ਘਿਨੌਣੀ ਹਰਕਤ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੌਥੀ ਕਲਾਸ ਦੀ 7 ਸਾਲਾ ਬੱਚੀ ਨਾਲ ਰਿਸ਼ਤੇਦਾਰ ਵੱਲੋਂ ਬਲਾਤਕਾਰ, ਪੁਲਿਸ ਵੱਲੋਂ ਮੁਕਦਮਾ ਦਰਜ — ਦੋਸ਼ੀ ਫਰਾਰ

Latest News: ਬਰਨਾਲਾ ਦੇ ਰਾਹੀ ਬਸਤੀ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 50 ਸਾਲਾ ਵਿਅਕਤੀ ਨੇ ਆਪਣੇ ਹੀ ਪਰਿਵਾਰ ਨਾਲ ਸੰਬੰਧਿਤ 7 ਸਾਲਾ ਚੌਥੀ ਕਲਾਸ ਵਿੱਚ ਪੜ੍ਹ ਰਹੀ ਬੱਚੀ ਨਾਲ ਬਲਾਤਕਾਰ ਕੀਤਾ। ਪਰਿਵਾਰ ਮੋਗਾ ਵਿਆਹ ਤੇ ਗਿਆ ਹੋਇਆ ਸੀ, ਜਿਸ ਦੌਰਾਨ ਦੋਸ਼ੀ ਨੇ ਮਾਸੂਮ ਨਾਲ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ।

ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਵਿਆਹ ਤੇ ਗਏ ਹੋਏ ਸਨ ਅਤੇ ਬੱਚੀ ਨੂੰ ਘਰ ਵਿੱਚ ਰਿਸ਼ਤੇਦਾਰ ਦੀ ਹਿਰਾਸਤ ਵਿੱਚ ਛੱਡਿਆ ਗਿਆ ਸੀ। ਓਹੀ ਰਿਸ਼ਤੇਦਾਰ — ਰਾਮ ਲਾਲ ਉਰਫ਼ ਰਾਮਾ, ਵਾਸੀ ਬਰਨਾਲਾ — ਵੱਲੋਂ ਇਸ ਦਰਿੰਦਗੀ ਨੂੰ ਅੰਜਾਮ ਦਿੱਤਾ ਗਿਆ। ਪਰਿਵਾਰ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਰਿਵਾਰ ਗਰੀਬ ਹੈ ਅਤੇ ਦਿਹਾੜੀ ਮਜ਼ਦੂਰੀ ਕਰਕੇ ਆਪਣੀਆਂ ਚਾਰ ਧੀਆਂ ਅਤੇ ਇੱਕ ਪੁੱਤ ਦੀ ਪਰਵਰਿਸ਼ ਕਰ ਰਿਹਾ ਹੈ। ਬੱਚੀ ਦੇ ਪਿਤਾ ਦਾ ਰੋ–ਰੋ ਕੇ ਬੁਰਾ ਹਾਲ ਹੈ।

ਪੁਲਿਸ ਦੀ ਕਾਰਵਾਈ

ਥਾਣਾ ਸਿਟੀ-2 ਦੀ ਜਾਂਚ ਅਫ਼ਸਰ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਰਾਮ ਲਾਲ ਉਰਫ਼ ਰਾਮਾ ਖ਼ਿਲਾਫ਼ ਧਾਰਾ 65(2), 6 ਬੀਐਨਐਸ ਅਤੇ ਪੁਰਾਣੀ 376 (ਪੋਸਕੋ ਐਕਟ) ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ।
ਬੱਚੀ ਦਾ ਮੈਡੀਕਲ ਕਰਵਾਇਆ ਜਾ ਚੁੱਕਾ ਹੈ ਅਤੇ ਫਰਾਰ ਦੋਸ਼ੀ ਦੀ ਭਾਲ ਜਾਰੀ ਹੈ, ਜਿਸਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਸਮਾਜਿਕ ਪ੍ਰਤੀਕਿਰਿਆ

ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਗੁੱਸੇ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਮਾਮਲਾ ਫਿਰ ਇੱਕ ਵਾਰ ਯਾਦ ਦਿਵਾਉਂਦਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਪਰਿਵਾਰ ਅਤੇ ਸਮਾਜ ਦੋਵੇਂ ਨੂੰ ਜਾਗਰੂਕ ਰਹਿਣਾ ਬਹੁਤ ਜਰੂਰੀ ਹੈ, ਕਿਉਂਕਿ ਕਈ ਵਾਰ ਖ਼ਤਰਾ ਘਰ ਜਾਂ ਰਿਸ਼ਤਿਆਂ ਦੇ ਅੰਦਰੋਂ ਹੀ ਹੁੰਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News