ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਦਿਹਾੜਾ: ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ‘ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

Sri Guru Tegh Bahadur Ji’s 350th Anniversary: ​​ਡਿਜ਼ਿਟਲ ਬੁਕਿੰਗ ਸੁਵਿਧਾ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਕਿਹਾ ਕਿ ਸੰਗਤ ਮੋਬਾਈਲ ਓਟੀਪੀ ਜਾਂ ਪਾਸਵਰਡ ਨਾਲ ਲਾਗਇਨ ਕਰਕੇ ਆਸਾਨੀ ਨਾਲ ਬੁਕਿੰਗ ਕਰ ਸਕਦੀ ਹੈ। ​​Online Tent City Booking Portal Launched: ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ‘ਚ ਸ੍ਰੀ ਗੁਰੂ ਤੇਗ਼ […]
Khushi
By : Updated On: 19 Nov 2025 20:47:PM
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਦਿਹਾੜਾ: ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ‘ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

Sri Guru Tegh Bahadur Ji’s 350th Anniversary: ​​ਡਿਜ਼ਿਟਲ ਬੁਕਿੰਗ ਸੁਵਿਧਾ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਕਿਹਾ ਕਿ ਸੰਗਤ ਮੋਬਾਈਲ ਓਟੀਪੀ ਜਾਂ ਪਾਸਵਰਡ ਨਾਲ ਲਾਗਇਨ ਕਰਕੇ ਆਸਾਨੀ ਨਾਲ ਬੁਕਿੰਗ ਕਰ ਸਕਦੀ ਹੈ।

​​Online Tent City Booking Portal Launched: ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 350ਵੇਂ ਸ਼ਹੀਦੀ ਸਮਾਗਮ (21 ਨਵੰਬਰ ਤੋਂ 29 ਨਵੰਬਰ) ਵਿੱਚ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਆਨਲਾਈਨ ‘ਟੈਂਟ ਸਿਟੀ ਬੁਕਿੰਗ ਪੋਰਟਲ’ ਸ਼ੁਰੂ ਕਰ ਦਿੱਤਾ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਟੈਂਟ ਸਿਟੀਆਂ ਦੀ ਇਹ ਆਨਲਾਈਨ ਬੁਕਿੰਗ ਸਿਸਟਮ ਪੂਰੀ ਤਰ੍ਹਾਂ ਪਹਿਲਾ ਆਓ, ਪਹਿਲਾ ਪਾਓ (ਫਰਸਟ ਕਮ, ਫਰਸਟ ਸਰਵ) ਪ੍ਰਣਾਲੀ ‘ਤੇ ਅਧਾਰਿਤ ਹੈ ਤਾਂ ਜੋ ਕਰੋੜਾਂ ਦੀ ਸੰਖਿਆਂ ਵਿੱਚ ਆਉਣ ਵਾਲੇ ਸ਼ਰਧਾਲੁਆਂ ਦੀ ਰਿਹਾਇਸ਼ ਸੁਚਾਰੂ, ਸੁਖਦਾਇਕ ਅਤੇ ਆਰਾਮਦਾਇਕ ਬਣਾਈ ਜਾ ਸਕੇ।

ਸੰਗਤ ਮੋਬਾਈਲ ਓਟੀਪੀ ਜਾਂ ਪਾਸਵਰਡ ਨਾਲ ਕਰ ਸਕਦੀ ਲਾਗਇਨ

ਡਿਜ਼ਿਟਲ ਬੁਕਿੰਗ ਸੁਵਿਧਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਸੇਵਾ ਹੁਣ ਕਨੈਕਟ ਪੰਜਾਬ ਪੋਰਟਲ ਅਤੇ ਐਮ-ਸੇਵਾ ਮੋਬਾਈਲ ਐਪ ਰਾਹੀਂ ਹਰ ਨਾਗਰਿਕ ਲਈ ਉਪਲੱਬਧ ਹੈ। ਸੰਗਤ ਮੋਬਾਈਲ ਓਟੀਪੀ ਜਾਂ ਪਾਸਵਰਡ ਨਾਲ ਲਾਗਇਨ ਕਰਕੇ ਆਸਾਨੀ ਨਾਲ ਬੁਕਿੰਗ ਕਰ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰੀ ਸੇਵਾ ਕੇਂਦਰਾਂ ਰਾਹੀਂ ਵੀ ਕਮਰੇ ਬੁੱਕ ਕੀਤੇ ਜਾ ਸਕਦੇ ਹਨ।

ਸੰਗਤ ਨੂੰ ਅਪੀਲ ਕਰਦਿਆਂ ਬੈਂਸ ਨੇ ਦੱਸੀ ਟੈਂਟ ਸਿਟੀ ਦੀਆਂ ਵਿਸ਼ੇਸ਼ਤਾਵਾਂ

ਉਨ੍ਹਾਂ ਨੇ ਕਿਹਾ ਕਿ ਸੰਗਤ ਆਪਣਾ ਪਛਾਣ ਪੱਤਰ/ਈ-ਕੇਵਾਈਸੀ ਅੱਪਲੋਡ ਕਰਕੇ ਰਿਹਾਇਸ਼ ਦੀ ਬੁਕਿੰਗ ਕਰ ਸਕਦੀ ਹੈ। ਪੰਜਾਬ ਸਰਕਾਰ ਨੇ ਪੂਰਾ ਬੁਕਿੰਗ ਸਿਸਟਮ ਇਸ ਤਰ੍ਹਾਂ ਤਿਆਰ ਕੀਤਾ ਹੈ ਕਿ ਹਰ ਸ਼ਰਧਾਲੂ ਨੂੰ ਉੱਚ ਪੱਧਰੀ ਸੁਵਿਧਾ ਮਿਲੇ। ਨਾਲ ਹੀ ਬੈਂਸ ਨੇ ਅਪੀਲ ਕੀਤੀ ਕਿ ਸਾਰੇ ਯਾਤਰੀ ਜੋ ਸ੍ਰੀ ਅਨੰਦਪੁਰ ਸਾਹਿਬ ਆਉਣ ਦੀ ਯੋਜਨਾ ਬਣਾ ਰਹੇ ਹਨ, ਉਹ ਸਮੇਂ-ਸਿਰ ਇਸ ਸੁਵਿਧਾ ਦਾ ਲਾਭ ਚੁੱਕਣ ਤਾਂ ਜੋ ਸਮਾਰੋਹ ਦੌਰਾਨ ਰਹਿਣ ਲਈ ਕੋਈ ਦਿੱਕਤ ਨਾ ਆਵੇ।

ਟੈਂਟ ਸਿਟੀਆਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਚੰਡੇਸਰ, ਝਿੰਜੜੀ ਅਤੇ ਪਾਵਰਕਾਮ ਗ੍ਰਾਊਂਡ ਵਿੱਚ ਵੱਡੀ ਗਿਣਤੀ ਵਿੱਚ ਮਾਹਿਰ ਕਰਮਚਾਰੀ ਦਿਨ-ਰਾਤ ਕੰਮ ਕਰ ਰਹੇ ਹਨ ਤਾਂ ਜੋ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਭ ਤੋਂ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ।

ਟੈਂਟ ਸਿਟੀ ‘ਚ ਰਹਿ ਸਕਦੇ ਹਨ ਕਰੀਬ 10 ਹਜ਼ਾਰ ਸਰਧਾਲੂ

ਉਨ੍ਹਾਂ ਨੇ ਦੱਸਿਆ ਕਿ ਹਰ ਪਰਿਵਾਰ ਨੂੰ ਦੋ ਦਿਨ ਲਈ ਰਹਿਣ ਦੀ ਸੁਵਿਧਾ ਮਿਲੇਗੀ। ਟੈਂਟ ਸਿਟੀਆਂ ਤਿੰਨ ਮੁੱਖ ਥਾਵਾਂ—ਚੰਡੇਸਰ, ਝਿੰਜੜੀ ਅਤੇ ਪਾਵਰਕਾਮ ਗ੍ਰਾਊਂਡ—ਵਿੱਚ ਲਗਭਗ 80 ਏਕੜ ਖੇਤਰ ਵਿੱਚ ਬਣਾਈਆਂ ਜਾ ਰਹੀਆਂ ਹਨ।

ਬੈਂਸ ਨੇ ਦੱਸਿਆ ਕਿ ਲਗਭਗ 10 ਹਜ਼ਾਰ ਸਰਧਾਲੂ ਇਨ੍ਹਾਂ ਟੈਂਟ ਸਿਟੀਆਂ ਵਿੱਚ ਆਰਾਮ ਨਾਲ ਰਹਿ ਸਕਣਗੇ। ਰੂਪਨਗਰ ਜ਼ਿਲ੍ਹੇ ਤੋਂ ਇਲਾਵਾ, ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਦੀ ਸੰਗਤ ਆਨਲਾਈਨ ਰੂਮ ਬੁਕ ਕਰ ਸਕਦੀ ਹੈ, ਜਦਕਿ ਇਥੋਂ ਦੇ ਰਹਿਣ ਵਾਲੇ ਸਥਾਨਕ ਲੋਕ ਦਰਸ਼ਨ ਕਰਕੇ ਆਪਣੇ ਘਰ ਆਸਾਨੀ ਨਾਲ ਵਾਪਸ ਜਾ ਸਕਦੇ ਹਨ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ 500 ਈ-ਰਿਕਸ਼ੇ ਅਤੇ ਗਾਲਫ ਕਾਰਟਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਵੇਗੀ।

ਤਿੰਨੋ ਟੈਂਟ ਸਿਟੀ ਇਤਿਹਾਸਕ ਸ਼ਖਸੀਅਤਾਂ ਨੂੰ ਸਮਰਪਿਤ

ਉਨ੍ਹਾਂ ਨੇ ਦੱਸਿਆ ਕਿ ਤਿੰਨੋ ਟੈਂਟ ਸਿਟੀਆਂ ਨੂੰ ਇਤਿਹਾਸਕ ਸ਼ਖਸੀਅਤਾਂ ਨੂੰ ਸਮਰਪਿਤ ਕੀਤਾ ਗਿਆ ਹੈ—ਚੰਡੇਸਰ ਟੈਂਟ ਸਿਟੀ ਨੂੰ ਮਾਤਾ ਚੱਕ ਨਾਨਕੀ ਜੀ, ਝਿੰਜੜੀ ਟੈਂਟ ਸਿਟੀ ਨੂੰ ਭਾਈ ਮਤੀ ਦਾਸ ਜੀ ਅਤੇ ਪਾਵਰਕਾਮ ਗ੍ਰਾਊਂਡ ਟੈਂਟ ਸਿਟੀ ਨੂੰ ਭਾਈ ਸਤੀ ਦਾਸ ਜੀ ਜੀ ਦੇ ਨਾਮ ਨਾਲ ਸਮਰਪਿਤ ਕੀਤਾ ਗਿਆ ਹੈ।

ਕਰੋੜਾਂ ਦੀ ਗਿਣਤੀ ‘ਚ ਸੰਗਤ ਆਉਣ ਦੀ ਸੰਭਾਵਨਾ

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪ੍ਰਬੰਧਾਂ ਅਤੇ ਟੈਂਟ ਸਿਟੀਆਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਵਿੱਚ ਸਫਾਈ ਮੁਹਿੰਮ ਚਲਾਈ ਗਈ ਹੈ, ਕਿਉਂਕਿ ਇਤਿਹਾਸਕ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਕਰੋੜਾਂ ਸੰਗਤਾਂ ਦੇ ਆਉਣ ਦੀ ਸੰਭਾਵਨਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਭਿਮਨਿਊ ਮਲਿਕ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਰਹੇ।

Read Latest News and Breaking News at Daily Post TV, Browse for more News

Ad
Ad