Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਕਨਫੈਕਸਰੀ ਦੀ ਦੁਕਾਨ ਵਿੱਚ ਅੱਧੀ ਰਾਤ ਲਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ — ਫਾਇਰ ਬ੍ਰਿਗੇਡ ਨੇ ਦੋ ਘੰਟਿਆਂ ਬਾਅਦ ਕਾਬੂ ਕੀਤਾ

Latest News: ਸਮਾਣਾ ਦੇ ਗਾਂਧੀ ਗਰਾਊਂਡ ਦੇ ਨੇੜੇ ਸਥਿਤ ਵਿੱਕੀ ਕਨਫੈਕਸਰੀ ਵਿੱਚ ਅੱਧੀ ਰਾਤ ਅਚਾਨਕ ਅੱਗ ਭੜਕ ਗਈ। ਦੁਕਾਨ ਦੇ ਚੌਕੀਦਾਰ ਨੇ ਧੂੰਆ ਨਿਕਲਦਾ ਦੇਖ ਮਾਲਕਾਂ ਨੂੰ ਤੁਰੰਤ ਸੂਚਿਤ ਕੀਤਾ। ਜਦੋਂ ਮਾਲਕ ਮੌਕੇ ’ਤੇ ਪਹੁੰਚੇ, ਉਹਨਾਂ ਨੇ ਵੇਖਿਆ ਕਿ ਦੁਕਾਨ ਅੰਦਰ ਅੱਗ ਨੇ ਤੇਜ਼ੀ ਨਾਲ ਕਈ ਕੀਮਤੀ ਸਮਾਨ ਨੂੰ ਲਪੇਟ ਵਿੱਚ ਲੈ ਲਿਆ ਸੀ। ਫਾਇਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਸਮਾਣਾ ਦੇ ਗਾਂਧੀ ਗਰਾਊਂਡ ਦੇ ਨੇੜੇ ਸਥਿਤ ਵਿੱਕੀ ਕਨਫੈਕਸਰੀ ਵਿੱਚ ਅੱਧੀ ਰਾਤ ਅਚਾਨਕ ਅੱਗ ਭੜਕ ਗਈ। ਦੁਕਾਨ ਦੇ ਚੌਕੀਦਾਰ ਨੇ ਧੂੰਆ ਨਿਕਲਦਾ ਦੇਖ ਮਾਲਕਾਂ ਨੂੰ ਤੁਰੰਤ ਸੂਚਿਤ ਕੀਤਾ। ਜਦੋਂ ਮਾਲਕ ਮੌਕੇ ’ਤੇ ਪਹੁੰਚੇ, ਉਹਨਾਂ ਨੇ ਵੇਖਿਆ ਕਿ ਦੁਕਾਨ ਅੰਦਰ ਅੱਗ ਨੇ ਤੇਜ਼ੀ ਨਾਲ ਕਈ ਕੀਮਤੀ ਸਮਾਨ ਨੂੰ ਲਪੇਟ ਵਿੱਚ ਲੈ ਲਿਆ ਸੀ।

ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਲਗਭਗ ਦੋ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਮੁੱਢਲੇ ਤੌਰ ’ਤੇ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ

ਦੁਕਾਨ ਮਾਲਕ ਹਰਪ੍ਰੀਤ ਸਿੰਘ ਵਿੱਕੀ ਦੇ ਅਨੁਸਾਰ, ਰਾਤ ਸਵਾ ਦੋ ਵਜੇ ਚੌਕੀਦਾਰ ਵੱਲੋਂ ਸੂਚਨਾ ਮਿਲੀ ਸੀ। ਕਨਫੈਕਸਰੀ ਵਿੱਚ ਮੌਜੂਦ ਮਹਿੰਗੇ ਰੈਫਰਜਰੇਟਰ ਅਤੇ ਹੋਰ ਬਹੁਤ ਸਾਰਾ ਸਮਾਨ ਅੱਗ ਨਾਲ ਸੜ ਕੇ ਖਤਮ ਹੋ ਗਿਆ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਹਾਲਾਂਕਿ, ਨੁਕਸਾਨ ਦੀ ਸਹੀ ਰਕਮ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਪੁਲਿਸ ਵੀ ਮੌਕੇ ’ਤੇ ਪਹੁੰਚੀ

ਸੀਟ ਪੁਲਿਸ ਸਮਾਣਾ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਟੀਮ ਸਮੇਤ ਮੌਕੇ ’ਤੇ ਪਹੁੰਚੇ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਦੀ ਬਿਜਲੀ ਸਪਲਾਈ ਤੁਰੰਤ ਬੰਦ ਕਰਵਾਈ ਗਈ। ਪੁਲਿਸ ਅੱਗ ਦੇ ਕਾਰਣ ਅਤੇ ਹੋਰ ਤੱਥਾਂ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News