Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਮੋਗਾ ਵਿੱਚ ਦਰਦਨਾਕ ਹਾਦਸਾ: ਪਿਤਾ ਦਾ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲੀ, 36 ਸਾਲਾ ਨੌਜਵਾਨ ਦੀ ਮੌਤ

Moga News: ਬੀਤੀ ਦੇਰ ਰਾਤ ਇੱਕ ਦੁਖਦਾਈ ਹਾਦਸੇ ਵਿੱਚ 36 ਸਾਲਾ ਹਰਮਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਹਰਮਨ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨੂੰ ਸਾਫ਼ ਕਰ ਰਿਹਾ ਸੀ ਓਦੋਂ ਅਚਾਨਕ ਗੋਲੀ ਚੱਲ ਗਈ, ਜੋ ਉਸਦੇ ਪੇਟ ਵਿੱਚ ਲੱਗੀ। ਗੰਭੀਰ ਹਾਲਤ ਵਿੱਚ ਉਸਨੂੰ ਤੁਰੰਤ ਮੈਡੀਸਿਟੀ ਹਸਪਤਾਲ ਲਿਆਂਦਾ ਗਿਆ, ਪਰ ਇਲਾਜ ਦੌਰਾਨ ਉਸਦੀ […]
By : Updated On: 20 Nov 2025 12:59:PM

Moga News: ਬੀਤੀ ਦੇਰ ਰਾਤ ਇੱਕ ਦੁਖਦਾਈ ਹਾਦਸੇ ਵਿੱਚ 36 ਸਾਲਾ ਹਰਮਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਹਰਮਨ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨੂੰ ਸਾਫ਼ ਕਰ ਰਿਹਾ ਸੀ ਓਦੋਂ ਅਚਾਨਕ ਗੋਲੀ ਚੱਲ ਗਈ, ਜੋ ਉਸਦੇ ਪੇਟ ਵਿੱਚ ਲੱਗੀ। ਗੰਭੀਰ ਹਾਲਤ ਵਿੱਚ ਉਸਨੂੰ ਤੁਰੰਤ ਮੈਡੀਸਿਟੀ ਹਸਪਤਾਲ ਲਿਆਂਦਾ ਗਿਆ, ਪਰ ਇਲਾਜ ਦੌਰਾਨ ਉਸਦੀ ਜਾਨ ਨਾ ਬਚ ਸਕੀ।

ਇਸ਼ਤਿਹਾਰ

ਮ੍ਰਿਤਕ ਦੇ ਚਾਚਾ ਅਤੇ ਗੁਆਂਢੀ ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਲਗਭਗ ਰਾਤ 8 ਵਜੇ ਵਾਪਰਿਆ। ਉਨ੍ਹਾਂ ਮੁਤਾਬਕ, ਹਰਮਨ ਹਥਿਆਰ ਦੀ ਸਫਾਈ ਕਰ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਫਾਇਰ ਹੋ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਾ ਹੋ ਸਕੇ।

ਅੱਜ ਸਵੇਰੇ ਮੋਗਾ ਪੁਲਿਸ ਨੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਅਤੇ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਹਰਮਨ ਆਪਣੇ ਪਿੱਛੇ ਦੋ ਬੱਚੇ ਅਤੇ ਪਰਿਵਾਰ ਛੱਡ ਗਿਆ ਹੈ।

ਜਾਂਚ ਅਧਿਕਾਰੀ ਦਾ ਬਿਆਨ

ਜਾਂਚ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਪਰਿਵਾਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਇੱਕ ਦੁਰਘਟਨਾ ਹੈ। ਹਰਮਨ ਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ IPC ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News